ਸਾਈਬਰ ਠੱਗਾਂ ਕਾਰਨ 2 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਠੱਗੀ ਦਾ ਸ਼ਿਕਾਰ ਹੋ ਕੇ ਹੋਇਆ ਸੀ ਕਰਜ਼ਾਈ
Tuesday, Jan 17, 2023 - 12:43 AM (IST)

ਲੁਧਿਆਣਾ (ਰਿਸ਼ੀ)- ਕਰਜ਼ੇ ਤੋਂ ਤੰਗ ਆ ਕੇ ਦੁੱਗਰੀ ਇਲਾਕੇ ਦੇ ਰਹਿਣ ਵਾਲੇ 41 ਸਾਲਾ ਪ੍ਰੇਮਾਨੰਦ ਸ਼ਰਮਾ ਨੇ ਐਤਵਾਰ ਨੂੰ ਆਪਣੇ ਕਮਰੇ ’ਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ 2 ਬੱਚੇ ਹਨ। ਇਸ ਮਾਮਲੇ ’ਚ ਥਾਣਾ ਦੁੱਗਰੀ ਦੀ ਪੁਲਸ ਨੇ ਜੋੜੇ ਸਮੇਤ 3 ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੁੱਤੇ ਤੋਂ ਬਚਣ ਦੇ ਚੱਕਰ 'ਚ Swiggy Delivery Boy ਨੇ ਚੁੱਕਿਆ ਅਜਿਹਾ ਕਦਮ ਕਿ ਗੁਆਣੀ ਪਈ ਜਾਨ
ਐੱਸ. ਐੱਚ. ਓ. ਮਧੂਬਾਲਾ ਮੁਤਾਬਕ ਮੁਲਜ਼ਮਾਂ ਦੀ ਪਛਾਣ ਗਗਨਦੀਪ ਸਿੰਘ, ਉਸ ਦੇ ਭਰਾ ਇੰਦਰਜੀਤ ਸਿੰਘ ਅਤੇ ਗਗਨ ਦੀ ਪਤਨੀ ਰਮਨਜੀਤ ਕੌਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪਤਨੀ ਰਾਣੀ ਸ਼ਰਮਾ ਨੇ ਦੱਸਿਆ ਕਿ ਪਤੀ ਇਕ ਬ੍ਰਾਡਬੈਂਡ ਕੰਪਨੀ ’ਚ ਵੈਂਡਰ ਦਾ ਕੰਮ ਕਰਦਾ ਸੀ। ਉਹ ਮੂਲ ਰੂਪ ਤੋਂ ਕਰਨਾਲ ਦਾ ਰਹਿਣ ਵਾਲਾ ਹੈ। ਉਹ ਆਪਣੇ ਪਰਿਵਾਰ ਨਾਲ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਸੀ। ਕੁਝ ਸਮੇਂ ਤੋਂ ਕੋਈ ਹੋਰ ਉਸ ਦੀ ਆਈ. ਡੀ. ਚਲਾ ਰਿਹਾ ਸੀ, ਜਿਸ ਦੀ ਸ਼ਿਕਾਇਤ ’ਤੇ ਸਾਈਬਰ ਸੈੱਲ ’ਚ ਜਾਂਚ ਚੱਲ ਰਹੀ ਸੀ, ਜਿਸ ਕਾਰਨ ਉਹ ਕਰਜ਼ਦਾਰ ਹੋ ਗਿਆ।
ਇਹ ਖ਼ਬਰ ਵੀ ਪੜ੍ਹੋ - ਸੋਸ਼ਲ ਮੀਡੀਆ 'ਤੇ Active ਹੁੰਦਿਆਂ ਹੀ ਪੰਤ ਨੇ '2 Heroes' ਦਾ ਕੀਤਾ ਧੰਨਵਾਦ, 'ਸਾਰੀ ਉਮਰ ਰਹਾਂਗਾ ਕਰਜ਼ਦਾਰ'
ਐਤਵਾਰ ਸਵੇਰੇ ਘਰੋਂ ਐਕਟਿਵਾ ’ਤੇ ਨਿਕਲਿਆ ਅਤੇ ਫਿਰ ਅੰਦਰ ਚਲਾ ਗਿਆ। ਫਿਰ ਕਮਰਾ ਨੂੰ ਅੰਦਰੋਂ ਬੰਦ ਕਰ ਦਿੱਤਾ। ਕਾਫੀ ਦੇਰ ਤੱਕ ਬਾਹਰ ਨਾ ਆਉਣ ਤੋਂ ਬਾਅਦ ਜਦੋਂ ਗੁਆਢੀਆਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਉੱਥੇ ਲਾਸ਼ ਪਈ ਹੋਈ ਸੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਅਨੁਸਾਰ ਤਿੰਨਾਂ ਮੁਲਜ਼ਮਾਂ ਕਾਰਨ ਮ੍ਰਿਤਕ ਕਰਜ਼ਾਈ ਹੋਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।