ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

Tuesday, Jun 18, 2019 - 08:23 PM (IST)

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ

ਪਠਾਨਕੋਟ (ਸ਼ਾਰਦਾ)— ਮਾਨਸਿਕ ਤੌਰ ਤੇ ਪ੍ਰੇਸ਼ਾਨ ਇਕ ਵਿਅਕਤੀ ਨੇ ਦਰੱਖਤ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ। ਸੰਪਰਕ ਕਰਨ ਤੇ ਥਾਣਾ ਤਾਰਾਗੜ੍ਹ ਦੇ ਮੁਖੀ ਵਿਸ਼ਵਾਨਾਥ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੀ ਪਛਾਣ ਵਿਨੋਦ ਕੁਮਾਰ ਪੁੱਤਰ ਰਮੇਸ਼ ਲਾਲ ਵਾਸੀ ਪਿੰਡ ਸਿਹੋੜਾ ਕਲਾਂ ਵੱਜੋਂ ਹੋਈ। ਉਨ੍ਹਾਂ ਨੇ ਦੱਸਿਆ ਕਿ ਪਿਤਾ ਰਮੇਸ਼ ਲਾਲ ਨੇ ਪੁਲਸ ਨੂੰ ਦਿੱਤੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਬੇਟਾ ਨਸ਼ੇ ਦਾ ਆਦੀ ਸੀ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਕਿ ਬੀਤੀ ਰਾਤ ਉਸ ਕੋਲੋਂ ਉਹ ਪੈਸੇ ਲੈ ਕੇ ਗਿਆ ਪਰ ਘਰ ਵਾਪਸ ਨਹੀਂ ਪਰਤਿਆ। ਉਸ ਨੇ ਦੱਸਿਆ ਕਿ ਉਸ ਨੇ ਆਪਣੇ ਬੇਟੇ ਦੀ ਹਰ ਜਗ੍ਹਾ ਭਾਲ ਕੀਤੀ ਪਰ ਉਸ ਦਾ ਕਿਤੇ ਵੀ ਅਤਾ-ਪਤਾ ਨਹੀਂ ਮਿਲਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੂੰ ਪਿੰਡ ਰਾਇਪੁਰ ਕਥਲੋਰ ਦੇ ਸਰਪੰਚ ਨੇ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਪਿੰਡ ਦੇ ਲੀਚੀਆਂ ਦੇ ਬਾਗ ਵਿੱਚ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤਾਂ ਵਿੱਚ ਲਟਕ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸੂਚਨਾ ਮਿਲਦੇ ਉਹ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਜਗ੍ਹਾ ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਦਰੱਖਤ ਨਾਲ ਲਟਕ ਰਹੀ ਲਾਸ਼ ਨੂੰ ਹੇਠਾਂ ਉਤਾਰ ਕੇ ਆਪਣੇ ਕਬਜ਼ੇ 'ਚ ਲੈ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਰਮੇਸ਼ ਲਾਲ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਸਥਾਨਿਕ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।


author

KamalJeet Singh

Content Editor

Related News