ਚੰਡੀਗੜ੍ਹ : 5ਵੀਂ ਮੰਜ਼ਿਲ ਤੋਂ ਡਿਗਣ ਕਾਰਨ ਵਿਅਕਤੀ ਦੀ ਮੌਤ
Thursday, Jan 31, 2019 - 02:54 PM (IST)

ਚੰਡੀਗੜ੍ਹ (ਕੁਲਦੀਪ) : ਸੈਕਟਰ-29 'ਚ ਵੀਰਵਾਰ ਨੂੰ ਪੰਜਵੀਂ ਮੰਜ਼ਿਲ ਤੋਂ ਡਿਗਣ ਕਾਰਨ ਇਕ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸੁਸ਼ੀਲ ਮਿਸ਼ਰਾ ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਚੰਡੀਗੜ੍ਹ 'ਚ ਇਕ ਨਿਜੀ ਚੈਨਲ 'ਚ ਕੈਮਰਾਮੈਨ ਵਜੋਂ ਕੰਮ ਕਰਦਾ ਸੀ। ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।