ਭੇਤਭਰੀ ਹਾਲਤ ’ਚ ਵਿਅਕਤੀ ਦੀ ਲਾਸ਼ ਬਰਾਮਦ
Sunday, Jul 14, 2024 - 10:38 AM (IST)
ਬਠਿੰਡਾ (ਸੁਖਵਿੰਦਰ) : ਬਠਿੰਡਾ-ਮਾਨਸਾ ਰੋਡ ’ਤੇ ਸਥਿਤ ਗ੍ਰੋਥ ਸੈਂਟਰ ਦੀਆਂ ਝਾੜੀਆਂ ’ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਨੂੰ ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਜਨ ਸੇਵਾ ਵੱਲੋਂ ਸਿਵਲ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਸੰਸਥਾ ਨੂੰ ਸੂਚਨਾ ਮਿਲੀ ਸੀ ਕਿ ਮਾਨਸਾ ਰੋਡ ’ਤੇ ਸਥਿਤ ਗ੍ਰੋਥ ਸੈਂਟਰ ਵਿਚ ਇਕ ਵਿਅਕਤੀ ਦੀ ਲਾਸ਼ ਪਈ ਹੋਈ ਹੈ।
ਸੂਚਨਾ ਮਿਲਣ ’ਤੇ ਸੰਸਥਾ ਵਰਕਰ ਗੌਤਮ ਗੋਇਲ ਮੌਕੇ ’ਤੇ ਪਹੁੰਚੇ। ਮ੍ਰਿਤਕ ਦੀ ਲਾਸ਼ ਨੂੰ ਝਾੜੀਆਂ ’ਚ ਪਈ ਹੋਈ ਸੀ। ਪੁਲਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਝਾੜੀਆਂ ’ਚੋਂ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ। ਸਹਾਰਾ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਮ੍ਰਿਤਕ ਕੋਲੋਂ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਕਾਰਨ ਉਸ ਦੀ ਮੌਤ ਹੋ ਸਕਦੀ ਹੈ ਅਤੇ ਲਾਸ਼ ਨੂੰ 100 ਘੰਟੇ ਤਕ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।