ਨਿਊ ਚੰਡੀਗੜ੍ਹ ’ਚ ਸੜਕ ਕਿਨਾਰੇ ਮਿਲੀ ਵਿਅਕਤੀ ਦੀ ਲਾਸ਼
Monday, Aug 19, 2024 - 11:39 AM (IST)

ਨਵਾਂਗਰਾਓਂ (ਜੋਸ਼ੀ) : ਨਿਊ ਚੰਡੀਗੜ੍ਹ ਇਲਾਕੇ ਦੇ ਲੋਕਾਂ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਲੋਕਾਂ ਨੇ ਸੜਕ ਕਿਨਾਰੇ ਲਾਸ਼ ਦੇਖੀ ਅਤੇ ਮੌਕੇ ’ਤੇ ਪੁਲਸ ਨੂੰ ਸੂਚਨਾ ਦਿੱਤੀ। ਡੀ. ਐੱਸ. ਪੀ. ਧਰਮਵੀਰ ਸਿੰਘ ਦੇ ਹੁਕਮਾਂ ’ਤੇ ਐੱਸ. ਐੱਚ. ਓ. ਸਤਿੰਦਰ ਸਿੰਘ ਦੀ ਅਗਵਾਈ ’ਚ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖਤ ਲਈ ਸਿਵਲ ਹਸਪਤਾਲ ਖਰੜ ਦੇ ਮੁਰਦਾਘਰ ’ਚ ਰਖਵਾ ਦਿੱਤਾ।
ਐੱਸ. ਐੱਚ. ਓ. ਨੇ ਦੱਸਿਆ ਕਿ ਲਾਸ਼ 4 ਦਿਨ ਪੁਰਾਣੀ ਲੱਗ ਰਹੀ ਹੈ। ਮ੍ਰਿਤਕ ਪ੍ਰਵਾਸੀ ਜਾਪਦਾ ਸੀ, ਜਿਸ ਦੀ ਲਾਸ਼ ਨੂੰ ਮੋਰਚਰੀ ’ਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।