ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Friday, Sep 13, 2024 - 04:19 PM (IST)

ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਬੋਹਰ (ਸੁਨੀਲ) : ਅੱਜ ਦੋ ਵਿਧਾਨ ਸਭਾ ਖੇਤਰਾਂ ਵਿਚ ਵੰਡੀ ਢਾਣੀ ਵਿਸ਼ੇਸ਼ਰਨਾਥ ਨੇੜੇ ਲੰਘਦੀ ਨਹਿਰ ਦੇ ਕੰਢੇ ਨਹਿਰ ਦੇ ਝਾਲ 'ਚ ਫਸੀ ਹੋਈ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ। ਲਾਸ਼ ਨੂੰ ਨਗਰ ਥਾਣਾ ਨੰਬਰ-2 ਪੁਲਸ ਦੀ ਮੌਜੂਦਗੀ ਹੇਠ ਨਰ ਸੇਵਾ ਨਾਰਾਇਣ ਸੇਵਾ ਸੰਮਤੀ ਮੈਂਬਰਾਂ ਨੇ ਬਾਹਰ ਕੱਢਿਆ ਗਿਆ ਅਤੇ ਪਛਾਣ ਅਤੇ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅੱਜ ਸਵੇਰੇ ਢਾਣੀ ਵਾਸੀਆਂ ਨੇ ਨਹਿਰ ਦੀ ਝਾਲ ਵਿੱਚ ਇਕ ਵਿਅਕਤੀ ਦੀ ਲਾਸ਼ ਪਈ ਦੇਖੀ ਤਾਂ ਇਸ ਦੀ ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ਰਾਜੂ ਚਰਾਇਆ ਨੂੰ ਦਿੱਤੀ। ਇਸ ’ਤੇ ਬਿੱਟੂ ਨਰੂਲਾ ਅਤੇ ਸੋਨੂੰ ਗਰੋਵਰ ਨੇ ਮੌਕੇ ’ਤੇ ਪਹੁੰਚ ਕੇ ਥਾਣਾ ਸਿਟੀ ਨੰਬਰ-2 ਦੀ ਪੁਲਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ ਸਿਟੀ ਥਾਣਾ ਨੰਬਰ 2 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਸੰਸਥਾ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਬਿੱਟੂ ਨਰੂਲਾ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 35 ਤੋਂ 40 ਸਾਲ ਹੈ ਅਤੇ ਉਸ ਨੇ ਲਾਲ ਰੰਗ ਦੀ ਚੈਕਦਾਰ ਟੀ-ਸ਼ਰਟ ਪਾਈ ਹੋਈ ਹੈ। ਉਸ ਦੀ ਲਾਸ਼ ਕਰੀਬ 3 ਤੋਂ 4 ਦਿਨ ਪੁਰਾਣੀ ਜਾਪਦੀ ਹੈ ਅਤੇ ਸਿਰ ਦੇ ਜ਼ਿਆਦਾਤਰ ਵਾਲ ਗਾਇਬ ਹੈ ਪਛਾਣ ਨਾ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ।


author

Babita

Content Editor

Related News