ਸੜਕ ਕਿਨਾਰੇ ਮਿਲੀ ਵਿਅਕਤੀ ਦੀ ਲਾਸ਼, ਪੁਲਸ ਜਾਂਚ ''ਚ ਜੁੱਟੀ
Tuesday, Nov 05, 2024 - 05:02 PM (IST)

ਫਾਜ਼ਿਲਕਾ (ਨਾਗਪਾਲ) : ਉਪ ਮੰਡਲ ਫਾਜ਼ਿਲਕਾ ਦੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਇੱਥੋਂ 5 ਕਿਲੋਮੀਟਰ ਦੂਰ ਪਿੰਡ ਲਾਲੋਵਾਲੀ ਕੋਲ ਸੜਕ ਕਿਨਾਰੇ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੱਜ ਸਿੰਘ ਵਾਸੀ ਪਿੰਡ ਮੜੀਆਂ ਕਲਾਂ ਫਿਰੋਜ਼ਪੁਰ ਮਿਹਨਤ-ਮਜ਼ਦੂਰੀ ਕਰਨ ਲਈ ਸ੍ਰੀ ਗੰਗਾਨਗਰ ਆਇਆ ਦੱਸਿਆ ਜਾਂਦਾ ਹੈ।
ਅੱਜ ਪੁਲਸ ਦੇ ਜ਼ਰੀਏ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਕਿ ਉਸਦੀ ਮ੍ਰਿਤਕ ਦੇਹ ਪਿੰਡ ਲਾਲੋਵਾਲੀ ਕੋਲ ਮਿਲੀ ਹੈ। ਇਸ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਇੱਥੇ ਪਹੁੰਚੇ। ਫਾਜ਼ਿਲਕਾ ਪੁਲਸ ਨੇ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟ ਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਜਿੱਥੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।