ਲੁਧਿਆਣਾ : ਕਰਫਿਊ ਦੌਰਾਨ ਰਾਸ਼ਨ ਲੈਣ ਗਏ ਵਿਅਕਤੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼

Wednesday, Apr 01, 2020 - 01:18 PM (IST)

ਲੁਧਿਆਣਾ : ਕਰਫਿਊ ਦੌਰਾਨ ਰਾਸ਼ਨ ਲੈਣ ਗਏ ਵਿਅਕਤੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼

ਲੁਧਿਆਣਾ (ਜਗਰੂਪ, ਹਿਤੇਸ਼) : ਲੁਧਿਆਣਾ 'ਚ ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦੌਰਾਨ ਬੁੱਧਵਾਰ ਨੂੰ ਇਕ ਵਿਅਕਤੀ ਦੀ ਫਾਹੇ ਨਾਲ ਲਟਕਦੀ ਲਾਸ਼ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਅੰਗਰੇਜ ਸਿੰਘ, ਵਾਸੀ ਢਿੱਲੋਂ ਨਗਰ ਵਜੋਂ ਹੋਈ ਹੈ, ਜਿਸ ਦਾ ਇਕ 9 ਸਾਲ ਦਾ ਬੇਟਾ ਅਤੇ 6 ਸਾਲ ਦੀ ਬੇਟੀ ਹੈ।

PunjabKesari

ਪਰਿਵਾਰਕ ਮੈਂਬਰਾਂ ਮੁਤਾਬਕ ਮ੍ਰਿਤਕ ਬੀਤੀ ਸ਼ਾਮ ਘਰੋਂ ਰਾਸ਼ਨ ਲੈਣ ਲਈ ਨਿਕਲਿਆ ਸੀ ਪਰ ਵਾਪਸ ਨਹੀਂ ਪਰਤਿਆ ਅਤੇ ਸਵੇਰੇ ਉਸ ਦੀ ਦਰੱਖਤ ਨਾਲ ਲਟਕਦੀ ਹੋਈ ਲਾਸ਼ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ 15 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ

PunjabKesari

ਫਿਲਹਾਲ ਮੌਕੇ 'ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। ਪੁਲਸ ਅਧਿਕਾਰੀਆਂ ਮੁਤਾਬਕ ਇਹ ਮਾਮਲਾ ਸ਼ੱਕੀ ਲੱਗ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ 'ਚ ਕੋਰੋਨਾ ਦਾ ਤੀਜਾ ਕੇਸ, ਪੰਜਾਬ 'ਚ ਕੁੱਲ ਮਰੀਜ਼ਾਂ ਦੀ ਗਿਣਤੀ 42

PunjabKesari
 


author

Babita

Content Editor

Related News