ਡੇਰਾਬੱਸੀ ''ਚ ਵਿਅਕਤੀ ਦੀ ਮੌਤ, ਪੁਲਸ ਨੇ ਕਬਜ਼ੇ ''ਚ ਲਈ ਲਾਸ਼

Saturday, May 16, 2020 - 10:57 AM (IST)

ਡੇਰਾਬੱਸੀ ''ਚ ਵਿਅਕਤੀ ਦੀ ਮੌਤ, ਪੁਲਸ ਨੇ ਕਬਜ਼ੇ ''ਚ ਲਈ ਲਾਸ਼

ਡੇਰਾਬੱਸੀ (ਅਨਿਲ) : ਟਰੱਕ ਯੂਨੀਅਨ ’ਚ ਬੈਂਚ ’ਤੇ ਪਏ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਡੇਰਾਬੱਸੀ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਕੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਦੇ ਆਉਣ ਮਗਰੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਦੀ ਲਾਸ਼ ਡੇਰਾਬੱਸੀ ਟਰੱਕ ਯੂਨੀਅਨ ਵਿਖੇ ਪਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਨਵਾਂ ਸਰਾਵਾਂ ਜ਼ਿਲਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ।


author

Babita

Content Editor

Related News