ਬਰਨਾਲਾ 'ਚ ਨਹਾਉਣ ਸਮੇਂ ਵਿਅਕਤੀ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

Tuesday, Apr 18, 2023 - 01:45 PM (IST)

ਬਰਨਾਲਾ 'ਚ ਨਹਾਉਣ ਸਮੇਂ ਵਿਅਕਤੀ ਨਾਲ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਬਰਨਾਲਾ (ਵਿਵੇਕ ਸਿੰਧਵਾਨੀ) : ਕਸਬਾ ਹੰਡਿਆਇਆ ਵਿਖੇ ਕਰੰਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ (42) ਪੁੱਤਰ ਗੁਰਦਿਆਲ ਸਿੰਘ ਵਾਸੀ ਬੀਕਾ ਸੂਚ ਪੱਤੀ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੰਡਿਆਇਆ ਪੁਲਸ ਚੌਂਕੀ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨੂੰ ਅੱਜ ਸਵੇਰੇ ਨਹਾਉਣ ਸਮੇਂ ਬਾਥਰੂਮ ਵਿੱਚ ਲਟਕਦੀ ਤਾਰ ਤੋਂ ਕਰੰਟ ਲੱਗ ਗਿਆ। 

ਇਹ ਵੀ ਪੜ੍ਹੋ- ਪੂਰੇ ਪੰਜਾਬ 'ਚ ਬਠਿੰਡਾ ਜ਼ਿਲ੍ਹੇ ਦੇ ਚਰਚੇ, ਇਸ ਸਕੀਮ 'ਚ ਹਾਸਲ ਕੀਤਾ ਪਹਿਲਾ ਸਥਾਨ

ਥਾਣਾ ਇੰਚਾਰਜ ਨੇ ਦੱਸਿਆ ਕਿ ਇਸ ਦੌਰਾਨ ਸੁਖਵਿੰਦਰ ਸਿੰਘ ਬਾਥਰੂਮ ਵਿੱਚ ਡਿੱਗ ਗਿਆ ਅਤੇ ਕਾਫ਼ੀ ਸਮਾਂ ਬੀਤ ਜਾਣ ਤੋਂ ਬਾਅਦ ਵੀ ਬਾਹਰ ਨਹੀਂ ਆਇਆ। ਫਿਰ ਜਦੋਂ ਪਰਿਵਾਰਿਕ ਮੈਂਬਰਾਂ ਨੇ ਜਾ ਕੇ ਦੇਖਿਆ ਤਾਂ ਸੁਖਵਿੰਦਰ ਸਿੰਘ ਕਰੰਟ ਲੱਗਣ ਕਾਰਣ ਹੇਠਾਂ ਡਿੱਗਿਆ ਹੋਇਆ ਸੀ। ਪਰਿਵਾਰ ਵੱਲੋਂ ਉਸ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਨੇ ਸੀ. ਆਰ. ਪੀ. ਸੀ. ਦੀ ਧਾਰਾ 174 ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਅਕਾਲੀ ਵਰਕਰ ਨੂੰ ਹੱਥਕੜੀ ਲਗਾਉਣ 'ਤੇ ਹਾਈ ਕੋਰਟ ਨੇ ਥਾਣੇਦਾਰ ਨੂੰ ਲਗਾਇਆ ਇਕ ਲੱਖ ਰੁਪਏ ਜੁਰਮਾਨਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News