ਟਿੱਪਰ ਚਾਲਕ ਨੇ ਕੁਚਲਿਆ ਮੋਟਰਸਾਈਕਲ ਸਵਾਰ, ਹੋਈ ਮੌਤ
Thursday, Oct 15, 2020 - 05:25 PM (IST)
ਨੂਰਪੁਰਬੇਦੀ (ਭੰਡਾਰੀ)— ਨੂਰਪੁਰਬੇਦੀ-ਰੂਪਨਗਰ ਮੁੱਖ ਮਾਰਗ 'ਤੇ ਪਿੰਡ ਅਬਿਆਣਾ ਨੇੜੇ ਦੇਰ ਸ਼ਾਮ ਇਕ ਟਿੱਪਰ ਚਾਲਕ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਪਿੰਡ ਅਬਿਆਣਾ ਦੇ ਸਰਪੰਚ ਵੱਲੋਂ ਪਿੰਡ ਦੀ 108 ਨੰਬਰ ਐਂਬੂਲੈਂਸ 'ਚ ਪਾ ਕੇ ਇਲਾਜ ਲਈ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਜਲੰਧਰ 'ਚ ਦਿਨ-ਦਿਹਾੜੇ ਬੈਂਕ ਡਕੈਤੀ, ਸੁਰੱਖਿਆ ਕਾਮੇ ਨੂੰ ਗੋਲੀਆਂ ਮਾਰ ਲੁੱਟੀ ਲੱਖਾਂ ਦੀ ਨਕਦੀ (ਵੀਡੀਓ)
ਇਥੇ ਇਲਾਜ ਦੌਰਾਨ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਨੈਬ ਸਿੰਘ ਵਾਸੀ ਰਾਏਪੁਰ, ਜ਼ਿਲ੍ਹਾ ਨਵਾਂਸ਼ਹਿਰ ਜੋ ਕਿ ਆਪਣੇ ਪਲਾਟੀਨਾ ਮੋਟਰਸਾਈਕਲ ਪਰ ਸਵਾਰ ਹੋ ਕੇ ਨੂਰਪੁਰਬੇਦੀ ਦੀ ਤਰਫੋਂ ਰੂਪਨਗਰ ਵੱਲ ਨੂੰ ਜਾ ਰਿਹਾ ਸੀ ਅਤੇ ਜਦੋਂ ਉਹ ਅਬਿਆਣਾ ਪਿੰਡ ਲਾਗੇ ਸਿੱਧ ਬਾਬਾ ਬਾਲਕ ਨਾਥ ਮੰਦਰ ਕੋਲ ਪਹੁੰਚਿਆ ਤਾਂ ਰੂਪਨਗਰ ਦੀ ਤਰਫੋਂ ਨੂਰਪੁਰਬੇਦੀ ਵੱਲ ਆ ਰਹੇ ਇੱਕ ਟਿੱਪਰ ਨਾਲ ਉਸ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਕਾਰਨ ਉਕਤ ਮੋਟਰਸਾਈਕਲ ਸਵਾਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ
ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਅਬਿਆਣਾ ਦੇ ਲੋਕ ਮੌਕੇ 'ਤੇ ਇਕੱਤਰ ਹੋ ਗਏ। ਇਸ ਦੌਰਾਨ ਪਿੰਡ ਦੇ ਸਰਪੰਚ ਕੁਲਵਿੰਦਰ ਕੁਮਾਰ ਨੇ ਪਿੰਡ ਨੂੰ ਮਿਲੀ 108 ਨੰਬਰ ਐਂਬੂਲੈਂਸ 'ਚ ਉਕਤ ਨੌਜਵਾਨ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਪਹੁੰਚਾਇਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਇਸੇ ਮਾਰਗ 'ਤੇ ਪੰਜਾਬ ਪੁਲਸ ਦੇ ਇਕ ਸਬ-ਇੰਸਪੈਕਟਰ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਪਟਿਆਲਾ 'ਚ ਪੈਸਿਆਂ ਖਾਤਿਰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ