ਪਤਨੀ ਤੇ 3 ਧੀਆਂ ਨਾਲ ਐਕਟਿਵਾ ''ਤੇ ਜਾ ਰਹੇ ਵਿਅਕਤੀ ਨਾਲ ਵਾਪਰੀ ਅਣਹੋਣੀ, ਵਿਛ ਗਏ ਸੱਥਰ

Saturday, Nov 30, 2024 - 06:54 PM (IST)

ਜਲੰਧਰ (ਸੋਨੂੰ)- ਜ਼ਿਲ੍ਹਾ ਜਲੰਧਰ ਦੇ ਦੋਸਾਂਝਾ ਰੋਡ 'ਤੇ ਪਿੰਡ ਸਰਹਾਲ ਮੁੰਡੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਤਿੰਨ ਧੀਆਂ ਜ਼ਖ਼ਮੀ ਹੋ ਗਈਆਂ। ਹਾਦਾਸ ਉਸ ਵੇਲੇ ਵਾਪਰਿਆ ਜਦੋਂ ਉਕਤ ਵਿਅਕਤੀ ਪਤਨੀ ਅਤੇ ਤਿੰਨ ਕੁੜੀਆਂ ਨਾਲ ਐਕਟਿਵਾ 'ਤੇ ਜਾ ਰਿਹਾ ਸੀ ਤਾਂ ਦੋਸਾਂਝ ਰੋਡ 'ਤੇ ਪਿੰਡ ਸਰਹਾਲ ਮੁੰਡੀ ਨੇੜੇ ਇਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਘਟਨਾ, ਕੇਲਿਆਂ ਨੇ ਮਰਵਾ ਦਿੱਤਾ ਦੁਕਾਨਦਾਰ

ਇਸ ਦੇ ਬਾਅਦ ਮੌਕੇ ਉਤੇ ਮੌਜੂਦ ਲੋਕਾਂ ਨੇ ਜ਼ਖ਼ਮੀਆਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ,ਜਿੱਥੇ ਬਲਵਿੰਦਰ ਕੁਮਾਰ ਦੀ ਮੌਤ ਹੋ ਗਈ ਜਦਕਿ ਬਾਕੀ ਜ਼ਖ਼ਮੀਆਂ ਨੂੰ ਡਾਕਟਰਾਂ ਨੇ ਸਿਵਲ ਹਸਪਤਾਲ ਫਗਵਾੜਾ ਰੈਫਰ ਕਰ ਦਿੱਤਾ।  ਹਾਦਸੇ ਦੀ ਸੂਚਨਾ ਮਿਲਦਿਆਂ ਹੀ ਚੌਂਕੀ ਦੋਸਾਂਝ ਕਲਾਂ ਦੇ ਇੰਚਾਰਜ ਏ. ਐੱਸ. ਆਈ. ਸੁਭਾਸ਼ ਕੁਮਾਰ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਨੇ ਕਾਰ ਚਾਲਕ ਸੁਰਿੰਦਰ ਪਾਲ ਨੂੰ ਹਿਰਾਸਤ 'ਚ ਲੈ ਲਿਆ ਹੈ।

PunjabKesari

ਜਿਸ ਤੋਂ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਨੇ ਜ਼ਖਮੀਆਂ ਨੂੰ ਫਗਵਾੜਾ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ, ਜਿੱਥੇ ਬਲਵਿੰਦਰ ਕੁਮਾਰ ਦੀ ਮੌਤ ਹੋ ਗਈ, ਜਦਕਿ ਡਾਕਟਰਾਂ ਨੇ ਬਾਕੀ ਜ਼ਖਮੀਆਂ ਨੂੰ ਸਿਵਲ ਹਸਪਤਾਲ ਫਗਵਾੜਾ ਰੈਰ ਕਰ ਦਿੱਤਾ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਚੌਕੀ ਦੁਸਾਂਝ ਕਲਾਂ ਦੇ ਇੰਚਾਰਜ ਏ.ਐਸ.ਆਈ ਸੁਭਾਸ਼ ਕੁਮਾਰ ਪੁਲਿਸ ਪਾਰਟੀ ਸਮੇਤ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੇ ਬਿਆਨਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਸ ਨੇ ਕਾਰ ਚਾਲਕ ਸੁਰਿੰਦਰ ਪਾਲ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

PunjabKesari

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਦੋ ਦਿਨ ਲਈ ਇਹ ਮੁਫ਼ਤ ਬੱਸ ਸੇਵਾ ਰਹੇਗੀ ਬੰਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News