ਕਾਰ ਤੇ ਮੋਟਰਸਾਈਕਲ ਦੀ ਟੱਕਰ, ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
Monday, Apr 21, 2025 - 06:20 PM (IST)

ਹਾਜੀਪੁਰ (ਜੋਸ਼ੀ)- ਹਾਜੀਪੁਰ ਤੋਂ ਦਸੂਹਾ ਸੜਕ 'ਤੇ ਪੈਂਦੇ ਪਿੰਡ ਨੰਗਲ-ਬਿਹਾਲਾਂ ਵਿਖੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਨਾਲ ਮੋਟਰਸਾਈਕਲ ਸਵਾਰ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ׀ ਪ੍ਰਾਪਤ ਜਾਣਕਾਰੀ ਮੁਤਾਬਕ ਮੋਟਰਸਾਈਲ ਸਵਾਰ ਬਲਕਾਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਜਖਰਾਵਲ ਆਪਣੀ ਪਤਨੀ ਨਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਨੰਗਲ ਬਿਹਾਲਾਂ ਵਿਖੇ ਕਿਸੇ ਜ਼ਰੂਰੀ ਕੰਮ ਜਾ ਰਹੇ ਸਨ ׀ ਜਦੋਂ ਬਲਕਾਰ ਸਿੰਘ ਪਿੰਡ ਦੇ ਸਰਕਾਰੀ ਸਕੂਲ ਦੇ ਲਾਗੇ ਪੁੱਜਿਆ ਤਾਂ ਹਾਜੀਪੁਰ ਸਾਈਡ ਤੋਂ ਆ ਰਹੀ ਇਕ ਕਾਰ ਨੰਬਰ ਨਾਲ ਟੱਕਰ ਹੋ ਗਈ ׀
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਲੋਕਾਂ ਲਈ ਵਧ ਸਕਦੈ ਖ਼ਤਰਾ! ਤੁਹਾਡੇ ਜ਼ਰੂਰੀ ਦਸਤਾਵੇਜ਼ਾਂ ਨਾਲ ਹੋ ਸਕਦੀ ਹੈ ਗਲਤ ਵਰਤੋਂ
ਜਿਸ ਕਾਰਨ ਬਲਕਾਰ ਸਿੰਘ ਪਤਨੀ ਸਮੇਤ ਪੱਕੀ ਸੜਕ 'ਚ ਡਿੱਗ ਪਏ ਅਤੇ ਬਲਕਾਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀ ਪਤਨੀ ਗੰਭੀਰ ਰੂਪ'ਚ ਜ਼ਖ਼ਮੀ ਹੋ ਗਈ, ਜਿਸ ਨੂੰ ਲੋਕਾਂ ਦੇ ਸਹਿਯੋਗ ਨਾਲ ਦਸੂਹਾ ਦੇ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਅਤੇ ਕਾਰ ਨੂੰ ਕਬਜੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ׀
ਇਹ ਵੀ ਪੜ੍ਹੋ: ਪ੍ਰਸ਼ਾਸਨਿਕ ਪੱਧਰ 'ਤੇ ਵੱਡਾ ਫੇਰਬਦਲ, 12 IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਵੇਖੋ List
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e