ਬਟਾਲਾ ਸ਼ੂਗਰ ਮਿੱਲ ''ਚ ਗੰਨਾ ਅਨਲੋਡ ਕਰਕੇ ਆ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ, ਹੋਈ ਦਰਦਨਾਕ ਮੌਤ
Saturday, Jan 31, 2026 - 06:36 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਅਧੀਨ ਆਉਂਦੇ ਪਿੰਡ ਗਾਹਲੜੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਦੇ ਨਜ਼ਦੀਕੀ ਪਿੰਡ ਨੌਸ਼ਹਿਰਾ ਦਾ ਰਹਿਣ ਵਾਲੇ ਇਕ ਨੌਜਵਾਨ ਕੁਲਵਿੰਦਰ ਸਿੰਘ ਕਿੰਦਾ ਬਟਾਲਾ ਸ਼ੂਗਰ ਮਿੱਲ 'ਚ ਗੰਨਾ ਅਨਲੋਡ ਕਰਕੇ ਵਾਪਸ ਘਰ ਆ ਰਹੇ ਸੀ। ਇਸੇ ਦੌਰਾਨ ਪਿੰਡ ਤੋਂ ਮਹਿਜ਼ ਕੁਝ ਮੀਟਰ ਦੀ ਦੂਰੀ 'ਤੇ ਹੀ ਤਿੱਖਾ ਮੋੜ ਹੋਣ ਕਰਕੇ ਟਰੈਕਟਰ-ਟਰਾਲੀ ਦਾ ਅਚਾਨਕ ਸੰਤੁਲਨ ਵਿਗੜਨ ਕਾਰਨ ਉਹ ਸੜਕ ਤੋਂ ਹੇਠਾਂ ਉਤਰ ਗਿਆ, ਜਿਸ ਕਰਕੇ ਟਾਇਰ ਦੇ ਹੇਠਾਂ ਆ ਗਿਆ। ਇਸ ਹਾਦਸੇ ਵਿਚ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ: SIT ਵੱਲੋਂ SGPC ਦੇ 40 ਅਧਿਕਾਰੀਆਂ ਨੂੰ ਸੰਮਣ ਭੇਜਣ 'ਤੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ
ਇਸ ਸਬੰਧੀ ਜਾਣਕਾਰੀ ਦਿੰਦੇ ਸਾਬਕਾ ਸਰਪੰਚ ਵਰਿੰਦਰ ਸਿੰਘ ਨੌਸ਼ਹਿਰਾ ਅਤੇ ਹੋਰ ਪਿੰਡ ਵਾਸੀਆ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਜਦੋਂ ਤੜਕਸਾਰ ਉਹ ਗੁਰੂ ਘਰ ਲਈ ਜਾ ਰਹੇ ਸੀ ਤਾਂ ਉਨ੍ਹਾਂ ਵੇਖਿਆ ਕਿ ਟਰੈਕਟਰ-ਟਰਾਲੀ ਸੜਕ ਤੋਂ ਹੇਠਾਂ ਖੇਤਾਂ ਵਿੱਚ ਉਤਰਿਆ ਹੈ ਅਤੇ ਵੇਖਿਆ ਕਿ ਟਾਇਰ ਦੇ ਹੇਠਾਂ ਇਕ ਨੌਜਵਾਨ ਆਇਆ ਹੋਇਆ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਕਿੰਦਾ ਵਾਸੀ ਨੌਸ਼ਿਹਰਾ ਪਿੰਡ ਵਜੋਂ ਹੋਈ। ਇਸ ਦੇ ਬਾਅਦ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ।। ਐਬੂਲੈਂਸ ਅਤੇ ਪੁਲਸ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਪਰ ਕੁਲਵਿੰਦਰ ਦੀ ਮੌਕੇ ਤੇ ਹੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ: ਜਲੰਧਰ: ਸ਼੍ਰੀ ਗੁਰੂ ਰਵਿਦਾਸ ਧਾਮ ਨਤਮਸਤਕ ਹੋਏ ਸੁਖਬੀਰ ਬਾਦਲ, ਕਿਹਾ-ਸਾਰੇ ਇਕੱਠੇ ਹੋ ਕੇ ਪੰਜਾਬ ਨੂੰ ਕਰੀਏ ਮਜ਼ਬੂਤ
ਕੁਲਵਿੰਦਰ ਦੇ ਪਿਤਾ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਿਆ ਹੈ ਅਤੇ ਉਸ ਦੇ ਦੋ ਛੋਟੇ-ਛੋਟੇ ਬੱਚੇ ਹਨ ਅਤੇ ਇਹ ਵੀ ਜਾਣਕਾਰੀ ਮਿਲੀ ਹੈ ਕਿ ਕੁਲਵਿੰਦਰ ਨੇ ਮਹਿਜ਼ ਡੇਢ ਮਹੀਨਾ ਪਹਿਲਾ ਹੀ ਨਵਾਂ ਟਰੈਕਟਰ ਖ਼ਰੀਦਿਆ ਸੀ। ਅਜੇ ਤਾਂ ਟਰੈਕਟਰ ਦੀਆਂ ਕੁਝ ਹੀ ਕਿਸ਼ਤਾਂ ਲਾਈਆਂ ਸਨ। ਇਸ ਘਟਨਾ ਕਰਕੇ ਆਸ-ਪਾਸ ਦੇ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਲੋਕਾਂ ਨੇ ਮੰਗ ਕੀਤੀ ਹੈ ਕਿ ਇਤਿਹਾਸਿਕ ਗੁਰਦੁਆਰਾ ਸ਼੍ਰੀ ਟਾਹਲੀ ਸਾਹਿਬ ਜਾਣ ਵਾਲੇ ਸ਼ਰਧਾਲੂ ਰੋਜ਼ਾਨਾ ਹੀ ਕੋਈ ਨਾ ਕੋਈ ਸੜਕੀ ਹਾਦਸੇ ਦਾ ਸ਼ਿਕਾਰ ਹੁੰਦੇ ਹਨ ਕਿਉਂਕਿ ਹੜ੍ਹ ਆਉਣ ਤੋਂ ਬਾਅਦ ਸੜਕਾਂ ਦੇ ਕਿਨਾਰੇ ਪੂਰੇ ਤਰੀਕੇ ਦੇ ਨਾਲ ਖ਼ਤਮ ਹੋ ਚੁੱਕੇ ਹਨ, ਜਿਸ ਕਰਕੇ ਧੁੰਦ ਸੰਘਣੀ ਹੋਣ ਕਰਕੇ ਵੀ ਕਈ ਵਾਰ ਨਹੀਂ ਪਤਾ ਚੱਲ ਪਾਂਦਾ ਅਤੇ ਲੋਕ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ। ਪਿੰਡ ਦੇ ਲੋਕਾਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਪੰਜਾਬ ਸਰਕਾਰ ਤੋਂ ਇਹ ਮੰਗ ਕੀਤੀ ਜਾਂਦੀ ਹੈ ਇਕ ਪਹਿਲ ਦੇ ਆਧਾਰ 'ਤੇ ਇਨ੍ਹਾਂ ਖ਼ਰਾਬ ਹੋਈਆਂ ਸੜਕਾਂ ਦੇ ਕਿਨਾਰਿਆਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਕਿ ਹੋਰ ਕੀਮਤੀ ਜਾਨਾਂ ਨਾ ਜਾ ਸਕਣ।
ਇਹ ਵੀ ਪੜ੍ਹੋ: Punjab: ਗਮ 'ਚ ਬਦਲੀਆਂ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ! ਗੋਲ਼ੀ ਲੱਗਣ ਨਾਲ 4 ਦਿਨ ਪਹਿਲਾਂ ਵਿਆਹੇ ਫ਼ੌਜੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
