ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਦਰੜਿਆ, ਮੌਕੇ ''ਤੇ ਹੀ ਹੋਈ ਮੌਤ

Monday, Jun 12, 2023 - 11:43 AM (IST)

ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਦਰੜਿਆ, ਮੌਕੇ ''ਤੇ ਹੀ ਹੋਈ ਮੌਤ

ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੇ ਸ਼ਹੀਦ ਊਧਮ ਸਿੰਘ ਚੌਂਕ ਨੇੜੇ ਬੀਤੀ ਰਾਤ ਪੈਦਲ ਗੁਰਦੁਆਰਾ ਸਾਹਿਬ ਜਾ ਰਹੇ ਮਜ਼ਦੂਰ ਨੂੰ ਮਹਿੰਦਰਾ ਪਿਕਅੱਪ ਨੇ ਦਰੜ ਦਿੱਤਾ, ਜਿਸ ਦੌਰਾਨ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਸਾਥੀਆਂ ਨੇ ਦੱਸਿਆ ਕਿ ਪੱਪੂ ਸਿੰਘ ਪੁੱਤਰ ਚਿਮਨ ਸਿੰਘ ਨਿਵਾਸੀ ਜ਼ਿਲ੍ਹਾ ਫਾਜ਼ਿਲਕਾ ਜੋਕਿ ਸਾਡੇ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਾਹਿਬ ਮੱਥਾ ਟੇਕਣ ਲਈ ਪੈਦਲ ਜਾ ਰਿਹਾ ਸੀ। ਉਸ ਨੂੰ ਇਕ ਤੇਜ਼ ਰਫ਼ਤਾਰ ਮਹਿੰਦਰਾ ਗੱਡੀ ਨੇ ਆ ਕੇ ਕੁਚਲ ਦਿੱਤਾ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਅਸੀਂ ਮਿਹਨਤ ਮਜ਼ਦੂਰੀ ਕਰਨ ਲਈ ਐਤਵਾਰ ਹੀ ਆਏ ਸਨ। ਮੌਕੇ 'ਤੇ ਪਹੁੰਚੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਮ੍ਰਿਤਕ ਪੱਪੂ ਸਿੰਘ ਦੀ ਲਾਸ਼ ਨੂੰ ਕਬਜੇ ਵਿਚ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਪੁਲਸ ਵੱਲੋਂ ਉਕਤ ਗੱਡੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਮਹਿੰਦਰਾ ਪਿਕਅੱਪ ਦਾ ਡਰਾਈਵਰ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਗੜ੍ਹਸ਼ੰਕਰ: ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਜਵਾਨ ਪੁੱਤ ਦੀ ਮੌਤ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ

ਉਥੇ ਡਿਊਟੀ ਡਾਕਟਰ ਪੁਨੀਤ ਕੌਰ ਨੇ ਦੱਸਿਆ ਕਿ ਪੱਪੂ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਕਿਹਾ ਕਿ ਜਦੋਂ ਪੁਲਸ ਸਾਨੂੰ ਪੋਸਟਮਾਰਟਮ ਲਈ ਲਿਖ ਕੇ ਦੇਵੇਗੀ, ਉਸ ਤੋਂ ਬਾਅਦ ਵੀ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਓਥੇ ਹੀ ਮੌਕੇ 'ਤੇ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੁਲਸ ਤੋਂ ਮੰਗ ਕੀਤੀ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ।

ਇਹ ਵੀ ਪੜ੍ਹੋ- CM ਭਗਵੰਤ ਮਾਨ ਦੇ PM ਮੋਦੀ 'ਤੇ ਤਿੱਖੇ ਸ਼ਬਦੀ ਹਮਲੇ, ਆਖੀਆਂ ਵੱਡੀਆਂ ਗੱਲਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News