ਪਿੰਡ ਚੂਹੜਵਾਲੀ ਦੀ ਨਹਿਰ ਪੁਲੀ ''ਤੇ ਵਾਪਰਿਆ ਦਰਦਨਾਕ ਹਾਦਸਾ, 25 ਸਾਲਾ ਨੌਜਵਾਨ ਦੀ ਹੋਈ ਮੌਤ
Wednesday, Oct 11, 2023 - 10:58 AM (IST)
ਜਲੰਧਰ (ਮਹੇਸ਼)–ਹੁਸ਼ਿਆਰਪੁਰ ਹਾਈਵੇਅ ’ਤੇ ਸਥਿਤ ਪਿੰਡ ਚੂਹੜਵਾਲੀ ਦੀ ਨਹਿਰ ਪੁਲੀ ’ਤੇ ਰਾਤ 7.30 ਵਜੇ ਦੇ ਲਗਭਗ ਇਕ ਦਰਦਨਾਕ ਹਾਦਸੇ ਵਿਚ 25 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਦੇ ਇਕ ਪਿੰਡ ਦਾ ਰਹਿਣ ਵਾਲਾ ਮ੍ਰਿਤਕ ਨੌਜਵਾਨ ਮਨਦੀਪ ਸਿੰਘ ਆਪਣੇ ਪਲੈਟਿਨਾ ਮੋਟਰਸਾਈਕਲ ’ਤੇ ਆਪਣੇ ਪਿੰਡ ਵੱਲ ਜਾ ਰਿਹਾ ਸੀ। ਜਦੋਂ ਉਹ ਚੂਹੜਵਾਲੀ ਦੀ ਪੁਲੀ ਨੇੜੇ ਪੁੱਜਾ ਤਾਂ ਉਥੇ ਬਣੀ ਹੋਈ ਕੰਧ ਅਤੇ ਰੇਲਿੰਗ ਨਾਲ ਟਕਰਾ ਕੇ ਮੋਟਰਸਾਈਕਲ ਸਮੇਤ ਪੁਲੀ ਤੋਂ ਹੇਠਾਂ ਖੜ੍ਹੇ ਪਾਣੀ ਵਿਚ ਜਾ ਡਿੱਗਾ।
ਰਾਹਗੀਰਾਂ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਜੰਡੂਸਿੰਘਾ ਪੁਲਸ ਚੌਂਕੀ ਦੇ ਇੰਚਾਰਜ ਐੱਸ. ਆਈ. ਗੁਰਮੀਤ ਸਿੰਘ ਸਾਥੀ ਕਰਮਚਾਰੀਆਂ ਸਮੇਤ ਮੌਕੇ ’ਤੇ ਪੁੱਜੇ ਅਤੇ ਨੌਜਵਾਨ ਨੂੰ ਬਾਹਰ ਕੱਢਿਆ। ਉਸ ਨੂੰ ਚੈੱਕ ਕਰਨ ’ਤੇ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ, ਜੋਕਿ ਅਜੇ ਪੁਲਸ ਕੋਲ ਨਹੀਂ ਪੁੱਜੇ ਪਰ ਆਪਣੇ ਬੇਟੇ ਦੀ ਮੌਤ ਸਬੰਧੀ ਸੁਣ ਕੇ ਹਸਪਤਾਲ ਪਹੁੰਚ ਗਏ ਸਨ।
ਇਹ ਵੀ ਪੜ੍ਹੋ: ਜਲੰਧਰ: ਰੋਂਦੀ-ਕਰਲਾਉਂਦੀ ਬਜ਼ੁਰਗ ਮਾਂ ਬੋਲੀ, ਕਾਸ਼ ਮੈਂ ਵੀ ਘਰ ਦੇ ਅੰਦਰ ਹੁੰਦੀ, ਦਿਲ ਨੂੰ ਵਲੂੰਧਰ ਦੇਣਗੀਆਂ ਇਹ ਤਸਵੀਰਾਂ
ਐੱਸ. ਆਈ. ਗੁਰਮੀਤ ਸਿੰਘ ਨੇ ਕਿਹਾ ਕਿ ਬੁੱਧਵਾਰ ਸਵੇਰੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੌਜਵਾਨ ਪੁਲੀ ਤੋਂ ਅਚਾਨਕ ਸਮੇਤ ਮੋਟਰਸਾਈਕਲ ਕਿਵੇਂ ਹੇਠਾਂ ਡਿੱਗਾ, ਸਬੰਧੀ ਪੁਲਸ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਹਾਦਸੇ ਵਾਲੀ ਜਗ੍ਹਾ ’ਤੇ ਦੂਰ-ਦੂਰ ਤਕ ਕੋਈ ਵੀ ਸੀ. ਸੀ. ਟੀ. ਵੀ. ਕੈਮਰਾ ਨਹੀਂ ਲੱਗਾ ਹੋਇਆ ਹੈ।
ਇਹ ਵੀ ਪੜ੍ਹੋ: ਫਿਰੋਜ਼ਪੁਰ ਤੋਂ ਵੱਡੀ ਖ਼ਬਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਚੱਲੀਆਂ ਤਾਬੜਤੋੜ ਗੋਲ਼ੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ