ਹਾਜੀਪੁਰ ''ਚ ਭਿਆਨਕ ਹਾਦਸਾ, ਨੌਜਵਾਨ ਦੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਈ ਗਰਦਨ

05/01/2024 6:44:11 PM

ਹਾਜੀਪੁਰ (ਹਰਵਿੰਦਰ ਜੋਸ਼ੀ)- ਹਾਜੀਪੁਰ ਤੋਂ ਦਸੂਹਾ ਸੜਕ 'ਤੇ ਪੈਂਦੇ ਪਿੰਡ ਖਿਜਰਪੁਰ ਵਿਖੇ ਅੱਜ ਸਵੇਰੇ ਹਾਜੀਪੁਰ ਵੱਲੋਂ ਆ ਰਹੀ ਇਕ ਹਿਮਾਚਲ ਨੰਬਰ ਦੀ ਕਾਰ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਪਵਨ ਕੁਮਾਰ ਪੁੱਤਰ ਬਚਨ ਸਿੰਘ ਵਾਸੀ ਖਿਜਰਪੁਰ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਖਿਜਰਪੁਰ ਵਾਸੀ ਮਹਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਕਰਿਆਨੇ ਦੀ ਦੁਕਾਨ ਤੋਂ ਸਾਮਾਨ ਲੈ ਕੇ ਸੜਕ ਪਾਰ ਕਰ ਰਿਹਾ ਸੀ ਤਾਂ ਉਸ ਸਮੇਂ ਹਾਜੀਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਇਸ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਪਵਨ ਕੁਮਾਰ ਦੀ ਮੌਕੇ 'ਤੇ ਮੌਤ ਹੋ ਗਈ। ਟੱਕਰ ਇਨੀ ਜ਼ਬਰਦਸਤ ਸੀ ਕਿ ਪਵਨ ਕੁਮਾਰ ਦੀ ਗਰਦਨ ਧੜ ਤੋਂ ਵੱਖ ਹੋ ਗਈ ਗਈ। 

PunjabKesari

ਇਹ ਵੀ ਪੜ੍ਹੋ- ਪੰਜਾਬ ਦੇ ਨੌਜਵਾਨ ਨੇ ਨਿਊਜ਼ੀਲੈਂਡ 'ਚ ਗੱਡੇ ਝੰਡੇ, ਪੁਲਸ ਮਹਿਕਮੇ 'ਚ ਹਾਸਲ ਕੀਤਾ ਇਹ ਵੱਡਾ ਮੁਕਾਮ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਵਨ ਦੇ ਵੱਡੇ ਭਰਾ ਦੀ ਵੀ ਕੁਝ ਸਮੇਂ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਮੌਕੇ 'ਤੇ ਪਹੁੰਚੇ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੈ ਅਤੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਵਿਖੇ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਪੰਜਾਬ ਪੁਲਸ ਨੇ 2024 ਦੀ ਹੁਣ ਤਕ ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਫੜੀ, ਕੈਨੇਡਾ ਸਣੇ 5 ਦੇਸ਼ਾਂ 'ਚ ਫੈਲਿਆ ਨੈੱਟਵਰਕ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News