ਮੋਟਰਸਾਈਕਲ ''ਤੇ ਜਾ ਰਹੇ ਪਿਓ-ਪੁੱਤ ਨਾਲ ਵਾਪਰੀ ਅਣਹੋਣੀ, ਪਿਤਾ ਦੀ ਹੋਈ ਦਰਦਨਾਕ ਮੌਤ

Monday, Jun 03, 2024 - 11:56 AM (IST)

ਮੋਟਰਸਾਈਕਲ ''ਤੇ ਜਾ ਰਹੇ ਪਿਓ-ਪੁੱਤ ਨਾਲ ਵਾਪਰੀ ਅਣਹੋਣੀ, ਪਿਤਾ ਦੀ ਹੋਈ ਦਰਦਨਾਕ ਮੌਤ

ਕੋਟ ਫਤੂਹੀ (ਬਹਾਦਰ ਖਾਨ)-ਕੋਟ ਫਤੂਹੀ ਵਿਖੇ ਸਥਾਨਕ ਬਾਜ਼ਾਰ ਵਿਚ ਸੜਕ ਹਾਦਸਾ ਵਾਪਰਨ ਕਰਕੇ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।  ਮਿਲੀ ਜਾਣਕਾਰੀ ਅਨੁਸਾਰ ਸਥਾਨਕ ਬਾਜ਼ਾਰ ਅੱਡਾ ਖੂਹ ਵਾਲੇ ਤੋਂ ਥੋੜ੍ਹਾ ਅੱਗੇ ਮੋਟਰਸਾਈਕਲ ਸਵਾਰ ਪਿਤਾ-ਪੁੱਤਰ ਅਮਰਜੀਤ ਸਿੰਘ ਅਤੇ ਅਮਨਦੀਪ ਸਿੰਘ ਵਾਸੀ ਪਿੰਡ ਜਮਾਲਪੁਰ ਨੇੜੇ ਫਗਵਾੜਾ ਆਪਣੇ ਸਪਲੈਂਡਰ ਮੋਟਰਸਾਈਕਲ ’ਤੇ ਮਾਹਿਲਪੁਰ ਤੋਂ ਫਗਵਾੜਾ ਵੱਲ ਜਾ ਰਹੇ ਸਨ। ਘਟਨਾ ਸਥਾਨ ’ਤੇ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਖੰਭੇ ਨਾਲ ਟਕਰਾ ਗਿਆ, ਜਿਸ ਕਾਰਨ ਦੋਹਾਂ ਨੂੰ ਗੰਭੀਰ ਸੱਟਾਂ ਲੱਗੀਆਂ।

ਰਾਹਗੀਰਾਂ ਦੀ ਮਦਦ ਨਾਲ ਪੁਲਸ ਚੌਂਕੀ ਕੋਟ ਫਤੂਹੀ ਦੇ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਮਾਹਿਲਪੁਰ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਅਮਰਜੀਤ ਸਿੰਘ (65) ਪੁੱਤਰ ਜਗਤ ਰਾਮ ਵਾਸੀ ਜਮਾਲਪੁਰ ਨੇੜੇ (ਫਗਵਾੜਾ) ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਦਕਿ ਪੁੱਤਰ ਅਮਨਦੀਪ ਸਿੰਘ (26) ਪੁੱਤਰ ਅਮਰਜੀਤ ਸਿੰਘ ਦੀ ਖੱਬੀ ਲੱਤ ਅਤੇ ਖੱਬੀ ਅੱਖ ’ਤੇ ਗੰਭੀਰ ਸੱਟਾਂ ਲਗੀਆਂ ਹਨ, ਜੋ ਜ਼ੇਰੇ ਇਲਾਜ ਹੈ।

ਇਹ ਵੀ ਪੜ੍ਹੋ- ਇਕੱਠਿਆਂ ਨਸ਼ਾ ਕਰਨ ਮਗਰੋਂ ਦੋਸਤ ਦੀ ਵਿਗੜੀ ਸਿਹਤ, ਡਾਕਟਰੀ ਇਲਾਜ ਨਾ ਮਿਲਣ 'ਤੇ ਸ਼ਮਸ਼ਾਨਘਾਟ ਦੇ ਕਮਰੇ 'ਚ ਕੀਤਾ ਕਾਰਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News