ਪੰਜਾਬ: ਸੜਕ ਹਾਦਸੇ ''ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

Thursday, Aug 27, 2026 - 05:10 PM (IST)

ਪੰਜਾਬ: ਸੜਕ ਹਾਦਸੇ ''ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ

ਨੂਰਮਹਿਲ (ਸ਼ਰਮਾ)- ਨੂਰਮਹਿਲ ਨੇੜਲੇ ਪਿੰਡ ਸ਼ੇਰਪੁਰ ਦੇ ਕੋਲੋਂ ਲੰਘਦੀ ਨਿਰਮਾਣ ਅਧੀਨ ਦਿੱਲੀ-ਕਟੜਾ ਸੜਕ 'ਤੇ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ। ਜਾਣਕਾਰੀ ਮੁਤਾਬਕ ਇਕ ਤੇਜ਼ ਰਫ਼ਤਾਰ ਅਤੇ ਬੇਕਾਬੂ ਟਿੱਪਰ ਨੇ ਕੁਲਦੀਪ ਕੁਮਾਰ ਉਰਫ਼ ਢਾਡੀ ਵਾਸੀ ਸ਼ੇਰਪੁਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਹਾਦਸਾ ਇੰਨਾ ਭਿਆਨਕ ਦੱਸਿਆ ਜਾ ਰਿਹਾ ਹੈ ਕਿ ਕੁਲਦੀਪ ਕੁਮਾਰ ਦੇ ਸਿਰ ਵਾਲੇ ਪਾਸੇ 'ਤੇ ਟਿੱਪਰ ਚੜ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।

ਮ੍ਰਿਤਕ ਕੁਲਦੀਪ ਕੁਮਾਰ ਉਰਫ਼ ਢਾਡੀ ਬੇਹੱਦ ਗ਼ਰੀਬ ਪਰਿਵਾਰ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਉਹ ਆਪਣੇ ਪਿੱਛੇ ਦੋ ਬੇਟੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ। ਪਰਿਵਾਰ ਲਈ ਇਹ ਹਾਦਸਾ ਕਿਸੇ ਵੱਡੇ ਸਦਮੇ ਤੋਂ ਘੱਟ ਨਹੀਂ ਕਿਉਂਕਿ ਬੱਚਿਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਤਾਂ ਉੱਠਿਆ ਹੀ, ਪਰਿਵਾਰ ਲਈ ਇਹ ਹਾਦਸਾ ਜ਼ਿੰਦਗੀ ਭਰ ਲਈ ਦੁੱਖ਼ਾਂ ਦਾ ਪਹਾੜ ਬਣ ਕੇ ਰਹਿ ਗਿਆ। ਲਾਸ਼ ਦੀ ਹਾਲਤ ਇੰਨੀ ਦਰਦਨਾਕ ਦੱਸੀ ਜਾ ਰਹੀ ਹੈ ਕਿ ਉਸ ਨੂੰ ਵੇਖਣਾ ਵੀ ਮੁਸ਼ਕਿਲ ਸੀ।

ਇਹ ਵੀ ਪੜ੍ਹੋ: ਰਾਸ਼ਨ ਕਾਰਡ ਧਾਰਕ ਦੇਣ ਧਿਆਨ! ਆਪਣਾ ਨਾਮ ਦਰਜ ਕਰਵਾਉਣ ਨੂੰ ਲੈ ਕੇ ਪੰਜਾਬ 'ਚ...

ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਹਾਦਸੇ ਸਬੰਧੀ ਜਾਂਚ ਸ਼ੁਰੂ ਕੀਤੀ ਗਈ। ਲੋਕਾਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਇਸ ਸੜਕ 'ਤੇ ਤੇਜ਼ ਰਫ਼ਤਾਰ ਵਾਹਨਾਂ ਦੀ ਜਾਂਚ, ਸਪੀਡ ਕੰਟਰੋਲ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਭਵਿੱਖ ਵਿਚ ਹੋਣ ਵਾਲੇ ਹਾਦਸਿਆਂ ਨੂੰ ਟਾਲਿਆ ਜਾ ਸਕੇ ਅਤੇ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ: ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News