ਟਰੈਕਟਰ-ਟਰਾਲੀ ਤੇ ਤੇਜ਼ ਰਫ਼ਤਾਰ ਕਾਰ ਦੀ ਜ਼ਬਰਦਸਤ ਟੱਕਰ, ਇਕ ਵਿਅਕਤੀ ਦੀ ਮੌਤ
Sunday, Oct 04, 2026 - 11:46 AM (IST)
ਮੇਹਟੀਆਣਾ/ਲੁਧਿਆਣਾ (ਸੰਜੀਵ)-ਹੁਸ਼ਿਆਰਪੁਰ-ਫਗਵਾੜਾ ਮੁੱਖ ਮਾਰਗ ’ਤੇ ਸਥਿਤ ਪਿੰਡ ਅੱਤੋਵਾਲ ਵਿਖੇ ਬੀਤੀ ਦਰਮਿਆਨੀ ਰਾਤ ਇਕ ਤੇਜ਼ ਰਫ਼ਤਾਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਹੋਈ ਭਿਆਨਕ ਟੱਕਰ ’ਚ ਇਕ ਕਾਰ ਸਵਾਰ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਬਾਕੀ ਸਵਾਰੀਆਂ ਦੇ ਮਾਮੂਲੀ ਸੱਟਾਂ ਲੱਗੀਆਂ।
ਇਹ ਵੀ ਪੜ੍ਹੋ: ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ ਪਲਟ ਗਿਆ ਫ਼ੈਸਲਾ
ਮਿਲੀ ਜਾਣਕਾਰੀ ਮੁਤਾਬਕ ਪਿੰਡ ਮਰਨਾਈਆਂ ਦਾ ਰਹਿਣ ਵਾਲਾ ਕਮਲ ਆਪਣੀ ਟਰੈਕਟਰ-ਟਰਾਲੀ ਲੈ ਕੇ ਹੁਸ਼ਿਆਰਪੁਰ ਵਾਲੀ ਸਾਈਡ ਨੂੰ ਜਾ ਰਿਹਾ ਸੀ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਅਚਾਨਕ ਟਰਾਲੀ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਚਾਲਕ ਦੇ ਨਾਲ ਵਾਲੀ ਸੀਟ ’ਤੇ ਬੈਠੇ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕ ਦੀ ਪਛਾਣ ਚਿਤਰੰਜਨ ਵਿਸ਼ਵਾਲ ਪੁੱਤਰ ਬਚਿੱਤਰ ਵਿਸ਼ਵਾਲ, ਹਾਲ ਵਾਸੀ ਲੁਧਿਆਣਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ’ਚ ਕੁੱਲ੍ਹ ਚਾਰ ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚੋਂ ਬਾਕੀ ਤਿੰਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਤੋਂ ਏ. ਐੱਸ. ਆਈ. ਗੁਲਸ਼ਨ ਕੁਮਾਰ ਅਤੇ ਏ. ਐੱਸ. ਆਈ. ਓਂਕਾਰ ਸਿੰਘ ਪੁਲਸ ਪਾਰਟੀ ਸਮੇਤ ਹਾਦਸੇ ਵਾਲੀ ਥਾਂ ’ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: 29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
