ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ

Thursday, Oct 22, 2026 - 11:43 AM (IST)

ਪਿੰਡ ਢੱਡਾ ਦੇ ਨੇੜੇ ਵਾਪਰੇ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ

ਜਲੰਧਰ (ਮਹੇਸ਼)- ਹੁਸ਼ਿਆਰਪੁਰ ਰੋਡ ’ਤੇ ਸਥਿਤ ਪਿੰਡ ਢੱਡਾ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਾਰਾ ਸਿੰਘ (57) ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਕਰੀਹਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਵਜੋਂ ਹੋਈ ਹੈ। ਇਸ ਸਬੰਧੀ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਦੇ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾਰਾ ਸਿੰਘ ਮਨਿਆਰੀ ਦਾ ਕੰਮ ਕਰਦੇ ਸਨ ਅਤੇ ਆਪਣੀ ਐਕਟਿਵਾ ’ਤੇ ਸਵਾਰ ਹੋ ਕੇ ਹੁਸ਼ਿਆਰਪੁਰ-ਮਾਹਿਲਪੁਰ ਤੋਂ ਜਲੰਧਰ ਵੱਲ ਜਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ, ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ

ਇਸੇ ਦੌਰਾਨ ਰਸਤੇ ਵਿਚ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖਮੀ ਹੋਏ ਦਾਰਾ ਸਿੰਘ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਜੌਹਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਕਤ ਵਿਅਕਤੀ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜੌਹਲ ਹਸਪਤਾਲ ਤੋਂ ਮਿਲੀ ਸੂਚਨਾ ਉਪਰੰਤ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਸੰਦੀਪ ਕੁਮਾਰ ਅਤੇ ਗੁਰਦੀਪ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਵਾਹਨ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਵਿਅਕਤੀ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ ਤੋਂ ਪਹਿਲਾਂ ਕੀ ਸਨ ਆਖ਼ਰੀ ਬੋਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News