ਜਲੰਧਰ: ਕਾਰ 'ਚੋਂ ਮਿਲੀ ਵਿਅਕਤੀ ਦੀ ਲਾਸ਼, ਫੈਲੀ ਸਨਸਨੀ
Sunday, Dec 23, 2018 - 10:37 AM (IST)

ਜਲੰਧਰ (ਰਾਜੇਸ਼)— ਮਕਸੂਦਾਂ ਵਿਧੀਪੁਰ ਨੇੜੇ ਉਸ ਸਮੇਂ ਇਲਾਕੇ 'ਚ ਸਨਸਨੀ ਫੈਲ ਗਈ ਜਦੋਂ ਇਥੋਂ ਇਕ ਕਾਰ 'ਚੋਂ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਨੰਬਰ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਮਕਸੂਦਾਂ ਵਿਧੀਪੁਰ ਨੇੜੇ ਹੁਸ਼ਿਆਰਪੁਰ ਦੇ ਨੰਬਰ ਵਾਲੀ ਕਾਰ 'ਚ ਇਕ ਵਿਅਕਤੀ ਲਾਸ਼ ਪਈ ਹੋਈ ਸੀ। ਵਿਅਕਤੀ ਦੇ ਗਲੇ ਨੂੰ ਰੱਸੀ ਨਾਲ ਬੰਨ੍ਹਿਆ ਗਿਆ ਸੀ। ਸੂਚਨਾ ਮਿਲਦੇ ਹੀ ਮੌਕੇ 'ਤੇ ਏ. ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ ਪੁਲਸ ਸਮੇਤ ਮੌਕੇ 'ਤੇ ਪਹੁੰਚੇ ਅਤੇ ਉਕਤ ਸਥਾਨ ਦਾ ਜਾਇਜ਼ਾ ਲਿਆ।
ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਉਸ ਦੀ ਉਮਰ ਕਰੀਬ 35 ਸਾਲ ਦੱਸੀ ਜਾ ਰਹੀ ਹੈ। ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਵਿਅਕਤੀ ਦਾ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਕਾਰ 'ਚ ਰੱਖੀ ਗਈ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਤਲ ਕਰਨ ਤੋਂ ਪਹਿਲਾਂ ਉਕਤ ਵਿਅਕਤੀ ਦਾ ਸ਼ਰਾਬ ਪੀਣ ਨੂੰ ਲੈ ਕੇ ਕਿਸੇ ਨਾਲ ਝਗੜਾ ਹੋਇਆ ਹੋਵੇਗਾ, ਜਿਸ ਤੋਂ ਬਾਅਦ ਵਿਅਕਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਫਿਲਹਾਲ ਪੁਲਸ ਨੂੰ ਕੋਈ ਵੀ ਵਿਅਕਤੀ ਦਾ ਪਛਾਣ ਪੱਤਰ ਹਾਸਲ ਨਹੀਂ ਹੋਇਆ ਹੈ। ਪੁਲਸ ਵੱਲੋਂ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਖੰਗਾਲੇ ਜਾ ਰਹੇ ਹਨ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਜਿਸ ਕਾਰ 'ਚ ਉਕਤ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਉਹ ਕਾਰ ਕਿਸ ਦੀ ਹੈ।