ਨਹਿਰ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Sunday, Jul 23, 2017 - 06:50 PM (IST)

ਹਾਜੀਪੁਰ(ਜੋਸ਼ੀ)— ਤਲਵਾੜਾ ਸੜਕ 'ਤੇ ਪੈਂਦੇ ਅੱਡਾ ਝੀਰ ਦਾ ਖੂੰਹ ਦੇ ਕੋਲ ਮੁਕੇਰੀਆਂ ਹਾਈਡਲ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਸਾਨੂੰ ਜਿਵੇਂ ਹੀ ਮੁਕੇਰੀਆਂ ਹਾਈਡਲ ਨਹਿਰ 'ਚੋਂ ਇਕ ਆਦਮੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਤੁਰੰਤ ਹੀ ਏ. ਐੱਸ. ਆਈ ਬਲਵੀਰ ਸਿੰਘ ਆਪਣੀ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ 'ਤੇ ਲੋਕਾਂ ਦੇ ਸਹਿਯੋਗ ਨਾਲ ਲਾਸ਼ ਨੂੰ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਉਮਰ ਕਰੀਬ 30 ਤੋਂ 35 ਸਾਲ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਦੀ ਪਛਾਣ ਨਾ ਹੋਣ ਕਾਰਨ ਉਸ ਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ 'ਚ ਰੱਖਿਆ ਗਿਆ ਹੈ।