ਲੁਧਿਆਣਾ: ਬੰਦ ਬੋਰੀ ''ਚ ਮਿਲੀ ਵਿਅਕਤੀ ਦੀ ਲਾਸ਼, ਇਲਾਕੇ ''ਚ ਫੈਲੀ ਸਨਸਨੀ
Saturday, Oct 21, 2017 - 07:06 PM (IST)
ਲੁਧਿਆਣਾ(ਮਹੇਸ਼)— ਲੁਧਿਆਣਾ ਦੇ ਸੇਖੇਵਾਲ ਏਰੀਆ 'ਚ 32 ਸਾਲ ਦੇ ਵਿਅਕਤੀ ਦੀ ਬੰਦ ਬੋਰੀ 'ਚ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਦੀ ਹੱਤਿਆ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੀ ਪਤਨੀ ਨੇ ਹੀ ਆਪਣੇ ਆਸ਼ਿਕ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਪੁੱਛਗਿੱਛ ਲਈ ਪਤਨੀ ਅਤੇ ਇਕ ਨੌਜਵਾਨ ਨੂੰ ਹਿਰਾਸਤ 'ਚ ਲਿਆ ਹੈ। ਮ੍ਰਿਤਕ 3 ਬੱਚਿਆਂ ਦਾ ਪਿਤਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਪੁਲਸ ਵੱਲੋਂ ਸਖਤੀ ਨਾਲ ਪੁੱਛਗਿੱਛ ਕਰਨ 'ਤੇ ਪਤਨੀ ਬਿਜਲੀ ਦੇਵੀ ਨੇ ਆਪਣਾ ਜ਼ੁਰਮ ਕਬੂਲ ਕੀਤਾ ਹੈ। ਬਿਜਲੀ ਦੇਵੀ ਨੇ ਦੱਸਿਆ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ 'ਚ ਲਾਸ਼ ਨੂੰ ਬੋਰੀ 'ਚ ਬੰਦ ਕਰਕੇ ਸੁੱਟ ਦਿੱਤਾ। ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
