ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ ''ਚੋਂ ਮਿਲੀ ਲਾਸ਼, ਫੈਲੀ ਸਨਸਨੀ

Sunday, May 17, 2026 - 12:50 PM (IST)

ਤਰਨਤਾਰਨ ਦੇ ਵਿਅਕਤੀ ਦੀ ਜਲੰਧਰ ਵਿਖੇ ਟੱਰਕ ''ਚੋਂ ਮਿਲੀ ਲਾਸ਼, ਫੈਲੀ ਸਨਸਨੀ

ਜਲੰਧਰ/ਤਰਨਤਰਾਨ(ਸੋਨੂੰ)- ਜਲੰਧਰ ਦੇ ਲੈਦਰ ਕੰਪਲੈਕਸ ਨੇੜੇ ਮੰਡ ਰੋਡ 'ਤੇ ਖੜ੍ਹੇ ਟਰੱਕ 'ਚ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਰਾਹਗੀਰਾਂ ਨੇ ਖ਼ੁਦਕੁਸ਼ੀ ਦਾ ਸ਼ੱਕ ਜਤਾਇਆ ਹੈ। ਮ੍ਰਿਤਕ ਦੀ ਪਛਾਣ ਤਰਨਤਾਰਨ ਦੇ ਰਹਿਣ ਵਾਲੇ ਗੁਰਜੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੱਖਵਾ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਕਰੋਲ ਬਾਗ ਦੇ ਰਹਿਣ ਵਾਲੇ ਸਾਵਨ ਮਹਿਤਾ ਨੇ ਦੱਸਿਆ ਕਿ ਗੁਰਜੀਤ ਸਿੰਘ ਪਿਛਲੇ ਕੁਝ ਦਿਨਾਂ ਤੋਂ ਅਨਮੋਲ ਟ੍ਰਾਂਸਪੋਰਟ ਲਈ ਕੰਮ ਕਰ ਰਿਹਾ ਸੀ। ਉਹ ਸਵੇਰੇ ਸਾਮਾਨ ਛੱਡਣ ਲਈ ਲੈਦਰ ਕੰਪਲੈਕਸ ਰੋਡ 'ਤੇ ਗਿਆ ਸੀ। ਉਨ੍ਹਾਂ ਨੂੰ ਆਪਣੇ ਲੇਬਰ ਵੱਲੋਂ ਦਾ ਫੋਨ ਆਇਆ ਕਿ ਗੁਰਜੀਤ ਸਿੰਘ ਟਰੱਕ ਦੇ ਕੋਲ ਡਿੱਗਿਆ ਹੋਇਆ ਹੈ। ਮੌਕੇ 'ਤੇ ਪਹੁੰਚਣ 'ਤੇ ਉਨ੍ਹਾਂ ਵੇਖਿਆ ਕਿ ਗੁਰਜੀਤ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਹਾਦਸੇ ਬਾਰੇ ਸਬੰਧਤ ਥਾਣੇ ਦੀ ਪੁਲਸ ਨੂੰ ਸੂਚਿਤ ਕੀਤਾ। ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

PunjabKesari

ਇਹ ਵੀ ਪੜ੍ਹੋ: ਨਿਗਮ ਚੋਣਾਂ ਨੂੰ ਧਿਆਨ 'ਚ ਰੱਖਦੇ ਪੰਜਾਬ 'ਚ ਇਨ੍ਹਾਂ 23 IAS ਤੇ PCS ਅਧਿਕਾਰੀਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News