ਚਿੱਟੀ ਕਾਲੀ ਦੂਸ਼ਿਤ ਵੇਈਂ ''ਚੋਂ ਇਕ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
Wednesday, Aug 26, 2026 - 11:36 AM (IST)
ਮੱਲ੍ਹੀਆਂ ਕਲਾਂ (ਟੁੱਟ)-ਨਕੋਦਰ-ਕਪੂਥਲਾ ਮੁੱਖ ਮਾਰਗ 'ਤੇ ਸਥਿਤ ਸਥਾਨਕ ਕਸਬਾ ਮੱਲ੍ਹੀਆਂ ਕਲਾਂ ਦੇ ਨੇੜਲੇ ਪਿੰਡ ਜਹਾਂਗੀਰ ਕੋਲ ਦੀ ਲੰਘ ਰਹੀ ਚਿੱਟੀ ਦੂਸ਼ਿਤ ਕਾਲੀ ਵੇਈਂ ਵਿਚੋਂ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਮਿਲੀ ਹੈ। ਇਸ ਮਾਮਲੇ ਸਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਸਦਰ ਨਕੋਦਰ ਦੇ ਐੱਸ. ਐੱਚ. ਓ. ਇੰਸਪੈਕਟਰ ਪਲਵਿੰਦਰ ਸਿੰਘ ਅਤੇ ਏ. ਐੱਸ. ਆਈ. ਜੀਵਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਪਿੰਡ ਜਹਾਂਗੀਰ ਦੇ ਕੋਲੋਂ ਵੇਈਂ ਵਿਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ, ਜੋਕਿ ਪਿੱਛੋਂ ਹੀ ਚੱਲ ਕੇ ਇਥੋਂ ਤੱਕ ਪਹੁੰਚੀ ਹੈ ਅਤੇ ਜੋਕਿ ਕਾਫ਼ੀ ਗੱਲ-ਸੜ ਚੁੱਕੀ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਨੇ ਬਣਾਈ ਵਿਸ਼ੇਸ਼ ਰਣਨੀਤੀ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
ਉਨ੍ਹਾਂ ਦੱਸਿਆ ਕਿ ਇਹ ਅਣਪਛਾਤਾ ਵਿਅਕਤੀ ਮੋਨਾ ਅਤੇ ਕਲੀਨ ਸ਼ੇਪ ਹੈ, ਜਿਸ ਦੀ ਉਮਰ 45 ਸਾਲ ਦੇ ਕਰੀਬ, ਕੱਦ ਪੰਜ ਫੁੱਟ ਸੱਤ ਇੰਚ, ਜਿਸ ਨੇ ਕਿ ਕਾਲਾ ਪਜ਼ਾਮਾ ਅਤੇ ਕਾਲੀ ਟੀ-ਸ਼ਰਟ ਪਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਅੱਜੇ ਤੱਕ ਪਛਾਣ ਨਹੀਂ ਹੋਈ ਹੈ ਅਤੇ ਪੁਲਸ ਵੱਲੋਂ 72 ਘੰਟਿਆਂ ਲਈ ਇਸ ਦੀ ਪਛਾਣ ਵਾਸਤੇ ਸਿਵਲ ਹਸਪਤਾਲ ਨਕੋਦਰ ਵਿਖੇ ਇਸ ਦੀ ਲਾਸ਼ ਨੂੰ ਰੱਖਿਆ ਗਿਆ ਹੈ। ਪਰਿਵਾਰ ਵਾਲਿਆਂ ਵੱਲੋਂ ਨਾ ਆਉਣ ’ਤੇ ਮ੍ਰਿਤਕ ਦੇਹ ਦਾ ਸੰਸਕਾਰ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਉਕਤ ਵਿਅਕਤੀ ਬਾਰੇ ਕਿਸੇ ਨੂੰ ਕੋਈ ਜਾਣਕਾਰੀ ਹੋਵੇ ਤਾਂ ਉਹ ਥਾਣਾ ਸਦਰ ਨਕੋਦਰ ਦੀ ਪੁਲਸ ਨਾਲ ਸੰਪਰਕ ਕਰ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
