ਸਾਈਕਲ ਸਵਾਰ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਇਲਾਜ ਦੌਰਾਨ ਮੌਤ

Thursday, Sep 30, 2021 - 10:09 AM (IST)

ਸਾਈਕਲ ਸਵਾਰ ਵਿਅਕਤੀ ਨੂੰ ਕਾਰ ਨੇ ਮਾਰੀ ਟੱਕਰ, ਇਲਾਜ ਦੌਰਾਨ ਮੌਤ

ਲੁਧਿਆਣਾ (ਅਨਿਲ) : ਥਾਣਾ ਲਾਡੋਵਾਲ ਦੀ ਪੁਲਸ ਨੇ ਇਕ ਅਣਪਛਾਤੇ ਕਾਰ ਚਾਲਕ ਵੱਲੋਂ ਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਅਤੇ ਇਲਾਜ ਦੌਰਾਨ ਹੋਈ ਉਸ ਦੀ ਮੌਤ ਦੇ ਮਾਮਲੇ 'ਚ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਤਵੰਤ ਸਿੰਘ ਬੈਂਸ ਨੇ ਦੱਸਿਆ ਕਿ ਹੰਬੜਾਂ ਇਲਾਕੇ ਵਿਚ ਮੁਕੰਦ ਯਾਦਵ ਪੁੱਤਰ ਕਰੀਮਨ ਯਾਦਵ ਵਾਸੀ ਹੰਬੜਾਂ ਆਪਣੇ ਦੋਸਤ ਸ਼ਤਰੂਘਨ ਭੁਈਆ (30) ਨਾਲ ਸਾਈਕਲ ’ਤੇ ਸਵਾਰ ਹੋ ਕੇ ਹੰਬੜਾਂ ਚੌਂਕ ਵੱਲ ਜਾ ਰਹੇ ਸਨ ਕਿ ਪਿੱਛੋਂ ਆਈ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ।

ਜਿਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਨੂੰ ਜ਼ਖਮੀ ਹਾਲਤ ਵਿਚ ਹੰਬੜਾਂ ਦੇ ਇਕ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤ ਕਰਤਾ ਦੀ ਸ਼ਿਕਾਇਤ ’ਤੇ ਉਕਤ ਵਾਹਨ ਚਾਲਕ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਉਕਤ ਕਾਰ ਦਾ ਨੰਬਰ ਟਰੇਸ ਹੋ ਗਿਆ ਹੈ। ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਹਾਲ ਦੀ ਘੜੀ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।
 


author

Babita

Content Editor

Related News