ਬਟਾਲਾ ''ਚ 2 ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ

Sunday, Oct 03, 2021 - 03:18 PM (IST)

ਬਟਾਲਾ ''ਚ 2 ਮੋਟਰਸਾਈਕਲਾਂ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ

ਬਟਾਲਾ (ਜ. ਬ., ਯੋਗੀ, ਅਸ਼ਵਨੀ) : ਇੱਥੇ 2 ਮੋਟਰਸਾਈਕਲਾਂ ਦੇ ਆਪਸ ਵਿਚ ਟਕਰਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਂਕੀ ਉੱਦੋਕੇ ਦੇ ਇੰਚਾਰਜ ਏ. ਐੱਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਪੁੱਤਰ ਕਰਮ ਸਿੰਘ ਵਾਸੀ ਕਾਲੇਕੇ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਪਿੰਡ ਉੱਦੋਕੇ ਦੇ ਮੋੜ ਨੇੜੇ ਪਹੁੰਚਿਆ ਤਾਂ ਅੱਗੋਂ ਆ ਰਹੇ ਇਕ ਹੋਰ ਮੋਟਰਸਾਈਕਲ ਜਿਸ ਨੂੰ ਸਤਪਾਲ ਪੁੱਤਰ ਸੁਖਵੰਤ ਸਿੰਘ ਵਾਸੀ ਬਾਸਰਪੁਰਾ ਚਲਾ ਰਿਹਾ ਸੀ, ਨਾਲ ਜ਼ੋਰਦਾਰ ਟੱਕਰ ਹੋ ਗਈ। ਇਸ ਕਾਰਨ ਸੁਖਚੈਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਜਦੋਂ ਕਿ ਦੂਜਾ ਮੋਟਰਸਾਈਕਲ ਚਾਲਕ ਸਤਪਾਲ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖ਼ਲਕਰਵਾਇਆ ਗਿਆ ਹੈ। ਚੌਂਕੀ ਇੰਚਾਰਜ ਨੇ ਦੱਸਿਆ ਕਿ ਮਿ੍ਰਤਕ ਦੀ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਹੈ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮਾਮਲੇ ਸਬੰਧੀ ਕੇਸ ਦਰਜ ਕਰ ਦਿੱਤਾ ਹੈ।


author

Babita

Content Editor

Related News