ਖਰੜ ''ਚ ਰੇਲਗੱਡੀ ਹੇਠਾਂ ਆ ਕੇ ਕਬਾੜੀਏ ਦੀ ਮੌਤ
Wednesday, Feb 02, 2022 - 03:12 PM (IST)
ਖਰੜ (ਅਮਰਦੀਪ) : ਰੇਲਗੱਡੀ ਹੇਠਾਂ ਆ ਕੇ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਰੇਲਵੇ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਜਗਦੇਵ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਜਤਿੰਦਰ ਸਾਹਨੀ ਪੁੱਤਰ ਪ੍ਰਭੂ ਸਾਹਨੀ ਵਾਸੀ ਮੂਲ ਰੂਪ ਬਿਹਾਰ ਹਾਲ ਵਾਸੀ ਭਾਗੋਮਾਜਰਾ ਜ਼ਿਲ੍ਹਾ ਮੋਹਾਲੀ ਵਜੋਂ ਹੋਈ ਹੈ।
ਮ੍ਰਿਤਕ ਕਬਾੜੀਏ ਦਾ ਕੰਮ ਕਰਦਾ ਸੀ ਅਤੇ ਸਵੇਰੇ ਚੰਡੀਗੜ੍ਹ ਤੋਂ ਅੰਮ੍ਰਿਤਸਰ ਜਾ ਰਹੀ ਰੇਲਗੱਡੀ ਹੇਠਾਂ ਆ ਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦਾ ਸਿਵਲ ਹਸਪਤਾਲ ਖਰੜ ਤੋਂ ਪੋਸਟ ਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਧਾਰਾ-174 ਦੀ ਕਾਰਵਾਈ ਕੀਤੀ ਗਈ ਹੈ।