ਮਿਲਟਰੀ ਦੀ ਗੱਡੀ ਨਾਲ ਮੋਟਰਸਾਈਕਲ ਟਕਰਾਉਣ ਨਾਲ ਇਕ ਵਿਅਕਤੀ ਦੀ ਮੌਤ

Sunday, May 08, 2022 - 04:55 PM (IST)

ਮਿਲਟਰੀ ਦੀ ਗੱਡੀ ਨਾਲ ਮੋਟਰਸਾਈਕਲ ਟਕਰਾਉਣ ਨਾਲ ਇਕ ਵਿਅਕਤੀ ਦੀ ਮੌਤ

ਗੁਰੂਹਰਸਹਾਏ (ਸੁਦੇਸ਼) : ਥਾਣਾ ਲੱਖੋਕੇ ਬਹਿਰਾਮ ਦੇ ਅਧੀਨ ਆਉਂਦੇ ਕਰੀ ਕਲਾਂ ਵਿਖੇ ਮਿਲਟਰੀ ਦੀ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਲੱਖੋਕੇ ਬਹਿਰਾਮ ਦੀ ਪੁਲਸ ਨੇ ਮਿਲਟਰੀ ਦੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਵਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਲੱਖੋਕੇ ਬਹਿਰਾਮ ਨੇ ਦੱਸਿਆ ਕਿ ਉਹ ਸਮੇਤ ਰੇਸ਼ਮ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਲੱਖੋਕੇ ਬਹਿਰਾਮ ਤੋਂ ਪਿੰਡ ਜੰਗ ਆੜ੍ਹਤ ’ਤੇ ਹਿਸਾਬ ਕਰਨ ਲਈ ਮੋਟਰਸਾਈਕਲ ’ਤੇ ਜਾ ਰਹੇ ਸੀ।

ਉਸ ਦੇ ਪਿੰਡ ਦਾ ਵਰਿੰਦਰ ਸਿੰਘ (34 ਸਾਲ) ਪੁੱਤਰ ਚਰਨਜੀਤ ਸਿੰਘ ਵਾਸੀ ਲੱਖੋਕੇ ਬਹਿਰਾਮ ਆਪਣੇ ਮੋਟਰਸਾਈਕਲ ’ਤੇ ਨਿੱਜੀ ਕੰਮ ਲਈ ਕਰੀ ਕਲਾਂ ਵੱਲ ਜਾ ਰਿਹਾ ਸੀ। ਜਦੋਂ ਉਹ ਕਰੀ ਕਲਾਂ ਤੋਂ ਜੋਧਪੁਰ ਨੂੰ ਜਾਂਦੀ ਲਿੰਕ ਸੜਕ ’ਤੇ ਪੁੱਜੇ ਤਾਂ ਵਰਿੰਦਰ ਸਿੰਘ ਦਾ ਮੋਟਰਸਾਈਕਲ ਜੀ. ਟੀ. ਰੋਡ ’ਤੇ ਮਿਲਟਰੀ ਦੀ ਗੱਡੀ ਨਾਲ ਟਕਰਾ ਗਿਆ। ਇਸ ਦੌਰਾਨ ਵਰਿੰਦਰ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਤੇ ਮੋਟਰਸਾਈਕਲ ਨੁਕਸਾਨਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਮਹੇਸ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 


author

Babita

Content Editor

Related News