ਦੋ ਕਾਰਾਂ ਦੀ ਜ਼ਬਰਦਸਤ ਟੱਕਰ ’ਚ 1 ਦੀ ਮੌਤ, 2 ਜ਼ਖਮੀ
Friday, Dec 16, 2022 - 04:52 PM (IST)
ਰਾਜਪੁਰਾ (ਮਸਤਾਨਾ) : ਰਾਜਪੁਰਾ ਚੰਡੀਗੜ੍ਹ ਰੋਡ ’ਤੇ ਹੋਈ 2 ਕਾਰਾਂ ਵਿਚਕਾਰ ਜ਼ਬਰਦਸਤ ਟੱਕਰ ਦੌਰਾਨ ਇਕ ਕਾਰ ’ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਜ਼ਿਲ੍ਹਾ ਸੰਗਰੂਰ ਵਾਸੀ ਕਰਮਵੀਰ ਸਿੰਘ ਨੇ ਥਾਣਾ ਸਦਰ ਦੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨ ਉਹ ਆਪਣੇ ਦੋਸਤ ਲਵਪ੍ਰੀਤ ਸਿੰਘ ਅਤੇ ਰਮਨਦੀਪ ਕੌਰ ਨਾਲ ਕਾਰ ’ਚ ਬੈਠ ਕੇ ਜਾ ਰਹੇ ਸੀ।
ਪਿੰਡ ਆਲਮਪੁਰ ਨੇੜੇ ਕਿਸੇ ਤੇਜ਼ ਰਫ਼ਤਾਰ ਅਣਪਛਾਤੇ ਡਰਾਈਵਰ ਨੇ ਕਾਰ ’ਚ ਟੱਕਰ ਮਾਰ ਦਿੱਤੀ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਖਤਾਨਾਂ ’ਚ ਜਾ ਡਿੱਗੀ। ਹਾਦਸੇ ’ਚ ਕਾਰ ਸਵਾਰ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਬਾਕੀਆਂ ਦੇ ਸੱਟਾਂ ਲੱਗੀਆਂ। ਪੁਲਸ ਨੇ ਕਰਮਵੀਰ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।