ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

Thursday, Feb 23, 2023 - 12:05 PM (IST)

ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ

ਖਰੜ (ਗਗਨਦੀਪ) : ਰੇਲਵੇ ਪੁਲਸ ਚੌਂਕੀ ਦੇ ਇੰਚਾਰਜ ਲਖਵੀਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਚੰਡੀਗੜ੍ਹ-ਮੋਰਿੰਡਾ ਜਾਣ ਵਾਲੀ ਰੇਲਗੱਡੀ ਦੀ ਲਪੇਟ ਵਿਚ ਇਕ ਅੱਧਖੜ ਉਮਰ ਦੇ ਵਿਅਕਤੀ ਦੇ ਆਉਣ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ।

ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ 72 ਘੰਟਿਆਂ ਲਈ ਪਛਾਣ ਵਾਸਤੇ ਸਿਵਲ ਹਸਪਤਾਲ ਖਰੜ ਦੀ ਮੋਰਚਰੀ ਵਿਚ ਰੱਖਵਾ ਦਿੱਤੀ ਹੈ।


author

Babita

Content Editor

Related News