ਰੇਲ ਗੱਡੀ ਹੇਠਾਂ ਆ ਕੇ ਵਿਅਕਤੀ ਦੀ ਮੌਤ

02/27/2023 4:20:53 PM

ਬਠਿੰਡਾ (ਸੁਖਵਿੰਦਰ) : ਇੱਥੇ ਰੇਲ ਗੱਡੀ ਹੇਠ ਆ ਕੇ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪੁਲਸ ਕਾਰਵਾਈ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਬੀਕਾਨੇਰ ਰੇਲਵੇ ਲਾਈਨ 'ਤੇ ਨਰੂਆਣਾ ਨਜ਼ਦੀਕ ਇਕ ਵਿਅਕਤੀ ਰੇਲ ਗੱਡੀ ਹੇਠ ਆ ਗਿਆ। ਹਾਦਸੇ ਦੌਰਾਨ ਉਕਤ ਵਿਅਕਤੀ ਬੁਰੀ ਤਰ੍ਹਾਂ ਕੁਚਲਿਆ ਗਿਆ।

ਸੂਚਨਾ ਮਿਲਣ 'ਤੇ ਸੰਸਥਾਂ ਵਰਕਰ ਸੰਦੀਪ ਗੋਇਲ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ ਤਾਂ ਲਾਸ਼ ਦੇ ਟੁਕੜੇ ਦੂਰ ਤੱਕ ਖਿਲਰੇ ਹੋਏ ਸਨ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਸ਼ਨਾਖ਼ਤ ਭਿੰਦਰ ਸਿੰਘ 43 ਵਾਸੀ ਨਰੂਆਣਾ ਰੋਡ ਵਜੋਂ ਹੋਈ ਹੈ।
 

Babita

This news is Content Editor Babita