ਇਲਾਜ ਦੌਰਾਨ ਅਣਪਛਾਤੇ ਵਿਅਕਤੀ ਦੀ ਮੌਤ
Saturday, Aug 03, 2024 - 01:23 PM (IST)

ਡੇਰਾਬੱਸੀ (ਜ. ਬ.) : ਸਥਾਨਕ ਪੁਲਸ ਨੂੰ ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਗੁਰਦੁਆਰਾ ਸਾਹਿਬ ਨੇੜੇ 31 ਜੁਲਾਈ ਦੀ ਰਾਤ ਨੂੰ ਕਰੀਬ 60 ਸਾਲਾ ਅਣਪਛਾਤਾ ਵਿਅਕਤੀ ਜ਼ਖ਼ਮੀ ਹਾਲਤ ਵਿਚ ਮਿਲਿਆ ਸੀ। ਉਸ ਨੂੰ ਇਲਾਜ ਲਈ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ।
ਉਸ ਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ ਸੀ। ਉਸ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸੈਕਟਰ-32 ਚੰਡੀਗੜ੍ਹ ਦੇ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਨਾਥੀ ਰਾਮ ਨੇ ਦੱਸਿਆ ਕਿ 72 ਘੰਟੇ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।