ਬੀਮਾਰ ਵਿਅਕਤੀ ਦੀ ਇਲਾਜ ਦੌਰਾਨ ਮੌਤ
Wednesday, Aug 21, 2024 - 01:21 PM (IST)
ਅਬੋਹਰ (ਸੁਨੀਲ) : ਕਰੀਬ 10 ਦਿਨ ਪਹਿਲਾਂ ਬੀਮਾਰ ਹਾਲਤ ’ਚ ਮਿਲੇ ਵਿਅਕਤੀ ਦੀ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।
ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਦੱਸਿਆ ਕਿ 10 ਅਗਸਤ ਨੂੰ ਸਥਾਨਕ ਬੱਸ ਸਟੈਂਡ ਨੇੜੇ ਸ਼੍ਰੀਗੰਗਾਨਗਰ ਦਾ ਰਹਿਣ ਵਾਲਾ ਇਕ ਬਜ਼ੁਰਗ ਬੀਮਾਰ ਹਾਲਤ ’ਚ ਮਿਲਿਆ ਸੀ ਅਤੇ ਉਸ ਨੂੰ 108 ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ। ਜਿਸ ਦਾ ਨਾਂ ਵਰਿੰਦਰ ਹੈ ਅਤੇ ਉਸ ਦੇ ਹੱਥ ’ਚ ਤ੍ਰਿਸ਼ੂਲ ਅਤੇ ਓਮ ਬਣਿਆ ਹੋਇਆ ਹੈ। ਡਾਕਟਰਾਂ ਅਨੁਸਾਰ ਉਹ ਕੈਂਸਰ ਤੋਂ ਪੀੜਤ ਸੀ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।