ਫਤਿਹਗੜ੍ਹ ਸਾਹਿਬ 'ਚ ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਕੁੱਟ-ਕੁੱਟ ਕੇ ਕੀਤਾ ਵਿਅਕਤੀ ਦਾ ਕਤਲ
Monday, Feb 20, 2023 - 06:36 PM (IST)

ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਇਕ ਵਿਅਕਤੀ ਦੀ ਬੇਸਬਾਲ ਡੰਡਿਆਂ ਦੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਬਲਜੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਖਮਾਣੋਂ ਦੇ ਪਿੰਡ ਲਖਣਪੁਰ ਦੀ ਹੈ, ਜਿੱਥੇ ਬੀਤੀ ਰਾਤ ਇੱਕ ਮੋੜ ਉਪਰ ਕਾਰ ਖੜ੍ਹੀ ਕਰਨ ਨੂੰ ਲੈ ਕੇ ਹੋਏ ਝਗੜੇ ਨੇ ਕਤਲ ਦਾ ਰੂਪ ਧਾਰ ਲਿਆ। ਇਸ ਘਟਨਾ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਮਣੇ ਆਈ ਹੈ।
ਇਹ ਵੀ ਪੜ੍ਹੋ- ‘ਆਪ’ ਵਿਧਾਇਕ ਦੀ ਸ਼ਿਕਾਇਤ ’ਤੇ ਜਲਾਲਾਬਾਦ ਨਗਰ ਕੌਂਸਲ ਪ੍ਰਧਾਨ ’ਤੇ ਵੱਡੀ ਕਾਰਵਾਈ, ਅਹੁਦੇ ਤੋਂ ਹਟਾਇਆ
ਇਸ ਸਬੰਧੀ ਗੱਲ ਕਰਦਿਆਂ ਫਤਿਹਗੜ੍ਹ ਸਾਹਿਬ ਦੇ ਐੱਸ. ਪੀ. (ਆਈ) ਦਿਗਵਿਜੈ ਕਪਿਲ ਨੇ ਦੱਸਿਆ ਕਿ ਬਲਜੀਤ ਸਿੰਘ ਨੇ ਮੋੜ ਉਪਰ ਕਾਰ ਖੜ੍ਹੀ ਕੀਤੀ ਹੋਈ ਸੀ ਤਾਂ ਇਸੇ ਦੌਰਾਨ ਦੂਜੀ ਕਾਰ ਮਾਮੂਲੀ ਜਿਹੀ ਇਸ ਕਾਰ ਨਾਲ ਟਕਰਾ ਗਈ। ਇਸੇ ਦੌਰਾਨ ਬਲਜੀਤ ਸਿੰਘ ਨੂੰ ਇੰਨੀ ਬੁਰੀ ਤਰ੍ਹਾਂ ਕੁੱਟਿਆ ਗਿਆ ਕਿ ਉਸਦੀ ਮੌਤ ਹੋ ਗਈ। ਪੁਲਸ ਨੇ ਖਮਾਣੋਂ ਥਾਣਾ ਵਿਖੇ 7 ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਕਰ ਲਿਆ ਹੈ, ਜਿਨ੍ਹਾਂ 'ਚੋਂ 6 ਦੀ ਪਛਾਣ ਹੋ ਗਈ ਹੈ।
ਇਹ ਵੀ ਪੜ੍ਹੋ- ਸੁਨਾਮ ਦੀ ਵਾਇਰਲ ਹੋਈ ਕੁੱਟਮਾਰ ਦੀ ਵੀਡੀਓ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।