ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

Tuesday, Apr 16, 2024 - 05:13 PM (IST)

ਬਿਜਲੀ ਦਾ ਕਰੰਟ ਲੱਗਣ ਕਾਰਨ ਵਿਅਕਤੀ ਦੀ ਮੌਤ

ਖਮਾਣੋਂ (ਅਰੋੜਾ) : ਇੱਥੇ ਨੇੜਲੇ ਪਿੰਡ ਬਰਵਾਲੀ ਕਲਾਂ ਵਿਖੇ ਇੱਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਇੰਨਵਰਟਰ ਦੀ ਬੈਟਰੀ 'ਚ ਪਾਣੀ ਪਾ ਰਿਹਾ ਸੀ ਕਿ ਅਚਾਨਕ ਉਸ ਨੂੰ ਕਰੰਟ ਲੱਗ ਗਿਆ, ਜਿਸਨੂੰ ਗੰਭੀਰ ਹਾਲਤ ’ਚ ਪਰਿਵਾਰਕ ਮੈਬਰਾਂ ਵੱਲੋਂ ਖਮਾਣੋਂ ਸਥਿਤ ਇੱਕ ਪ੍ਰਾਈਵੇਟ ਹਸਪਤਾਲ 'ਚ ਲਿਆਦਾ ਗਿਆ ਸੀ। ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਪੁੱਤਰ ਨਿਰਮਲ ਸਿੰਘ ਬਰਵਾਲੀ ਕਲਾਂ ਵਜੋਂ ਹੋਈ ਹੈ। ਮਰਨ ਵਾਲਾ ਮਿਹਨਤਕਸ਼ ਵਿਅਕਤੀ ਦੱਸਿਆ ਜਾ ਰਿਹਾ ਹੈ, ਜੋ ਕਿ ਲਾਂਗਰੀ ਅਤੇ ਹਲਵਾਈ ਦਾ ਕੰਮ ਕਰਦਾ ਸੀ।
 


author

Babita

Content Editor

Related News