ਭੇਤਭਰੇ ਹਾਲਾਤ ’ਚ ਵਿਅਕਤੀ ਦੀ ਮੌਤ, ਸਿਰ ’ਤੇ ਲੱਗੀਆਂ ਸਨ ਗੰਭੀਰ ਸੱਟਾਂ

Monday, Apr 22, 2024 - 01:25 PM (IST)

ਭੇਤਭਰੇ ਹਾਲਾਤ ’ਚ ਵਿਅਕਤੀ ਦੀ ਮੌਤ, ਸਿਰ ’ਤੇ ਲੱਗੀਆਂ ਸਨ ਗੰਭੀਰ ਸੱਟਾਂ

ਸੁਨਾਮ ਉਧਮ ਸਿੰਘ ਵਾਲਾ (ਬਾਂਸਲ) : ਇੱਥੇ ਡਰਾਈਵਰੀ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਭੇਤਭਰੇ ਹਾਲਾਤ 'ਚ ਮੌਤ ਹੋ ਗਈ ਉਸ ਦੇ ਸਿਰ ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ। ਪੁਲਸ ਵਲੋਂ ਸਥਾਨਕ ਸਿਵਲ ਹਸਪਤਾਲ ਦੇ ਵਿੱਚ ਉਸ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ 302 ਦਾ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮ੍ਰਿਤਕ ਜਸਵੀਰ ਸਿੰਘ ਦੀ ਪਤਨੀ ਚਰਨਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਨੇਹਾ ਆਇਆ ਕਿ ਕੱਚਾ ਪਹਾ ’ਤੇ ਮੰਦਰ ਦੇ ਨੇੜੇ ਉਸ ਦਾ ਪਤੀ ਡਿੱਗਿਆ ਹੋਇਆ ਹੈ, ਜਿਸ ਮੌਕੇ ਉਨ੍ਹਾਂ ਨੇ ਜਾ ਕੇ ਦੇਖਿਆ ਉਸ ਦੇ ਸਿਰ ’ਤੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਜਸਵੀਰ ਸਿੰਘ ਦੀ ਮੌਤ ਹੋ ਗਈ ਪਰਿਵਾਰ ਵਾਲਿਆਂ ਵਲੋਂ ਇਨਸਾਫ਼ ਦੀ ਮੰਗ ਕੀਤੀ ਗਈ।

ਇਸ ਮੌਕੇ ਥਾਣਾ ਮੁਖੀ ਸੁਖਦੀਪ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਜਦੋਂ ਸੂਚਨਾ ਮਿਲੀ ਤਾਂ ਉਹ ਚੌਕੀ ਇੰਚਾਰਜ ਸਣੇ ਉਥੇ ਪੁੱਜੇ ਤਾਂ ਉਨ੍ਹਾਂ ਨੇ ਦੇਖਿਆ ਕਿ ਉਥੇ ਜਸਵੀਰ ਸਿੰਘ ਡਿੱਗਿਆ ਪਿਆ ਸੀ ਉਸਦੇ ਗੰਭੀਰ ਸੱਟਾਂ ਲੱਗੀਆਂ ਹੋਈਆਂ ਸਨ ਅਤੇ ਉਸ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਹੁਣ ਉਸਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ 302 ਦਾ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News