ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Sunday, Sep 01, 2024 - 04:52 PM (IST)

ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਦੇ ਅਧੀਨ ਆਉਂਦੇ ਪਿੰਡ ਬਾਜੇ ਕੇ ਵਿਖੇ ਸੜਕ ਹਾਦਸੇ ’ਚ ਜ਼ਖਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਥਾਣਾ ਗੁਰੂਹਰਸਹਾਏ ਪੁਲਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਪਰਵਿੰਦਰ ਕੁਮਾਰ ਪੁੱਤਰ ਹੀਰਾ ਲਾਲ ਵਾਸੀ ਬਹਾਦਰ ਕੇ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ 3 ਜੁਲਾਈ 2024 ਨੂੰ ਆਪਣੇ ਕੰਮ ਤੋਂ ਐਕਟਿਵਾ ’ਤੇ ਘਰ ਵਾਪਸ ਜਾ ਰਿਹਾ ਸੀ।

ਜਦ ਉਹ ਪਿੰਡ ਤੋਂ ਬਾਜੇ ਕੇ ਸਾਇਡ ਨੂੰ ਜਾ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨਾਲ ਐਕਸੀਡੈਂਟ ਹੋਣ ਕਰ ਕੇ ਸੱਟਾਂ ਲੱਗ ਗਈਆਂ ਸਨ ਅਤੇ ਬਾਅਦ ’ਚ ਉਸ ਦੀ ਮੌਤ ਹੋ ਗਈ। ਪਰਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਉਸ ਦੇ ਭਰਾ ਦਾ ਐਕਸੀਡੈਂਟ ਰਾਜ ਕੁਮਾਰ ਪੁੱਤਰ ਦੇਸ ਰਾਜ ਬਹਾਦਰ ਕੇ ਦੇ ਸੋਨਾਲੀਕਾ ਟਰੈਕਟਰ ਨਾਲ ਹੋਇਆ ਸੀ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਮਹਿੰਦਰ ਸਿੰਘ ਨੇ ਦੱÎਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News