ਮੋਟਰਸਾਈਕਲ ਦੀ ਟੱਕਰ ਕਾਰਨ ਵਿਅਕਤੀ ਦੀ ਮੌਤ, 2 ਖ਼ਿਲਾਫ਼ ਮਾਮਲਾ ਦਰਜ

Monday, Sep 16, 2024 - 04:41 PM (IST)

ਮੋਟਰਸਾਈਕਲ ਦੀ ਟੱਕਰ ਕਾਰਨ ਵਿਅਕਤੀ ਦੀ ਮੌਤ, 2 ਖ਼ਿਲਾਫ਼ ਮਾਮਲਾ ਦਰਜ

ਫਾਜ਼ਿਲਕਾ (ਨਾਗਪਾਲ) : ਥਾਣਾ ਸਦਰ ਫਾਜ਼ਿਲਕਾ ਪੁਲਸ ਨੇ ਇਕ ਔਰਤ ਦੀ ਸ਼ਿਕਾਇਤ ’ਤੇ ਉਸਦੇ ਪਤੀ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਦੋ ਮੋਟਰਸਾਈਕਲ ਸਵਾਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਸਵਰਨਾ ਰਾਣੀ ਵਾਸੀ ਪਿੰਡ ਰਾਮ ਸਿੰਘ ਵਾਲੀ ਭੈਣੀ ਨੇ ਦੱਸਿਆ ਕਿ ਉਸਦਾ ਪਤੀ ਪਰਮਜੀਤ ਸਿੰਘ ਅੱਜ ਆਪਣੇ ਘਰ ਤੋਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕੰਮਕਾਜ ਲਈ ਸਵੇਰੇ 11 ਵਜੇ ਮੰਡੀ ਲਾਧੂਕਾ ਗਿਆ ਸੀ।

ਪਿੰਡ ਨੂਰਸਮੰਦ ਦੇ ਨੇੜੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਜਿਸ ’ਤੇ ਅਨਮੋਲ ਅਤੇ ਸੁਰਜੀਤ ਸਿੰਘ ਵਾਸੀ ਪਿੰਡ ਲਾਧੂਕਾ ਸਵਾਰ ਸਨ, ਨੇ ਗਲਤ ਸਾਈਡ ਤੋਂ ਲਿਆ ਕੇ ਉਸਦੇ ਪਤੀ ਦੇ ਮੋਟਰਸਾਈਕਲ ’ਚ ਮਾਰਿਆ। ਇਸ ਨਾਲ ਪਰਮਜੀਤ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਸੀ ਅਤੇ ਮੋਟਰਸਾਈਕਲ ਦਾ ਕਾਫੀ ਨੁਕਸਾਨ ਹੋ ਗਿਆ। ਪੁਲਸ ਨੇ ਉਪਰੋਕਤ ਦੋਵਾਂ ਵਿਅਕਤੀਆਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News