ਰੇਲਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

Thursday, Nov 07, 2024 - 11:14 AM (IST)

ਬਠਿੰਡਾ (ਸੁਖਵਿੰਦਰ) : ਰੇਲਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਜਨ ਸੇਵਾ ਵੱਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਸਹਾਰਾ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਜ਼-1 ’ਚ ਅੰਬਾਲਾ ਪਟਿਆਲਾ ਰੇਲਵੇ ਲਾਈਨ ’ਤੇ ਇਕ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਸਹਾਰਾ ਵਰਕਰ ਵਿੱਕੀ ਕੁਮਾਰ, ਸੰਦੀਪ ਗੋਇਲ ਮੌਕੇ ’ਤੇ ਪਹੁੰਚੇ ਤਾਂ ਲਾਸ਼ ਰੇਲਵੇ ਲਾਈਨਾਂ ’ਤੇ ਪਈ ਸੀ ਅਤੇ ਮ੍ਰਿਤਕ ਦੀ ਦਾ ਸਿਰ ਫਟਿਆ ਹੋਇਆ ਸੀ।

ਸੂਚਨਾ ਮਿਲਣ ’ਤੇ ਜੀ. ਆਰ. ਪੀ. ਦੇ ਮੁਲਾਜ਼ਮ ਗੁਰਪਾਲ ਸਿੰਘ ਵੀ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਮ੍ਰਿਤਕ ਕੋਲ ਅਜਿਹਾ ਕੋਈ ਕਾਗਜ਼ ਨਹੀਂ ਮਿਲਿਆ, ਜਿਸ ਨਾਲ ਉਸਦੀ ਸਨਾਖ਼ਤ ਕੀਤੀ ਜਾ ਸਕੇ। ਸੰਸਥਾ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਗੌਤਮ ਗੋਇਲ ਨੇ ਦੱਸਿਆ ਕਿ ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਸੁਰੱਖਿਅਤ ਰੱਖ ਲਿਆ ਗਿਆ ਹੈ ਅਤੇ ਸਹਾਰਾ ਟੀਮ ਵੱਲੋਂ ਮ੍ਰਿਤਕ ਦੇ ਵਾਰਸਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 


Babita

Content Editor

Related News