ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਨਾਲ ਫੋਰਮੈਨ ਦੀ ਮੌਤ

Friday, Nov 29, 2024 - 02:07 PM (IST)

ਸ਼ਤਾਬਦੀ ਐਕਸਪ੍ਰੈੱਸ ਦੀ ਲਪੇਟ ’ਚ ਆਉਣ ਨਾਲ ਫੋਰਮੈਨ ਦੀ ਮੌਤ

ਡੇਰਾਬੱਸੀ (ਗੁਰਜੀਤ) : ਡੇਰਾਬੱਸੀ ਵਿਖੇ ਅੰਬਾਲਾ-ਕਾਲਕਾ ਰੇਲਵੇ ਲਾਈਨ ਪਾਰ ਕਰਦੇ ਸਮੇਂ ਇਕ ਵਿਅਕਤੀ ਦੀ ਸ਼ਤਾਬਦੀ ਟਰੇਨ ਦੀ ਲਪੇਟ ’ਚ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਪੀ. ਸੀ. ਸੀ. ਪੀ. ਐੱਲ. ਕੰਪਨੀ ’ਚ ਫ਼ੋਰਮੈਨ ਸੀ। ਘੱਗਰ ਰੇਲਵੇ ਪੁਲਸ ਚੌਂਕੀ ਇੰਚਾਰਜ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਸਵੇਰੇ ਸਾਢੇ 7 ਵਜੇ ਸ਼ਤਾਬਦੀ ਐਕਸਪ੍ਰੈੱਸ ਦੇ ਚਾਲਕ ਨੇ ਹਾਦਸੇ ਦੀ ਸੂਚਨਾ ਦਿੱਤੀ, ਜੋ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ।

ਉਨ੍ਹਾਂ ਨੇ ਲਾਸ਼ ਨੂੰ ਡੇਰਾਬੱਸੀ ਹਸਪਤਾਲ ’ਚ ਪਹੁੰਚਾਇਆ। ਮ੍ਰਿਤਕ ਦੀ ਪਛਾਣ ਪਵਨ ਕੁਮਾਰ (56) ਵਾਸੀ ਪਿੰਡ ਕੂੜਾਵਾਲਾ ਡੇਰਾਬੱਸੀ ਦੇ ਤੌਰ ’ਤੇ ਹੋਈ ਹੈ।


author

Babita

Content Editor

Related News