ਫੁੱਟਪਾਥ ’ਤੇ ਵਿਅਕਤੀ ਦੀ ਮੌਤ
Wednesday, Dec 25, 2024 - 04:14 PM (IST)
ਫਾਜ਼ਿਲਕਾ (ਨਾਗਪਾਲ) : ਸਥਾਨਕ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ ’ਤੇ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਲਾਸ਼ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਾਲਾ ਸਾਹਿਬ ਠਾਕਰੇ ਸ਼ਿੰਦੇ ਗਰੁੱਪ ਸ਼ਿਵਸੈਨਾ ਦੇ ਜ਼ਿਲਾ ਪ੍ਰਧਾਨ ਉਮੇਸ਼ ਕੁਮਾਰ ਅਤੇ ਉਨ੍ਹਾਂ ਦੀ ਟੀਮ ਨੂੰ ਸੂਚਨਾਂ ਮਿਲੀ ਸੀ ਕਿ ਹਸਪਤਾਲ ਦੇ ਬਾਹਰ ਇਕ ਵਿਅਕਤੀ ਫੁੱਟਪਾਥ ’ਤੇ ਪਿਆ ਹੈ। ਜਦੋਂ ਉਨ੍ਹਾਂ ਜਾ ਕੇ ਵੇਖਿਆ ਤਾਂ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਮੌਤ ਦਾ ਕਾਰਨ ਠੰਡ ਹੋ ਸਕਦਾ ਹੈ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਹੈ।