ਸੜਕ ਹਾਦਸੇ ’ਚ ਵਿਅਕਤੀ ਦੀ ਮੌਤ, ਮਾਮਲਾ ਦਰਜ

Sunday, Oct 12, 2025 - 11:18 AM (IST)

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ, ਮਾਮਲਾ ਦਰਜ

ਫਿਰੋਜ਼ਪੁਰ (ਆਨੰਦ) : ਮੱਲਾਂਵਾਲਾ ਦੇ ਅਧੀਨ ਆਉਂਦੀ ਬਸਤੀ ਬੇਲਾ ਸਿੰਘ ਵਾਲੀ ਵਿਖੇ ਹੋਏ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ 'ਚ ਥਾਣਾ ਮੱਲਾਂਵਾਲਾ ਪੁਲਸ ਨੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਲਬੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਹਾਮਦ ਵਾਲਾ ਉਤਾੜ ਨੇ ਦੱਸਿਆ ਕਿ ਉਸ ਨੂੰ ਉਸ ਦੇ ਦੋਸਤ ਗੁਰਜੰਟ ਸਿੰਘ ਦਾ ਫੋਨ ਆਇਆ ਕਿ ਉਸ ਦਾ ਵੱਡਾ ਭਰਾ ਹਰਦੀਪ ਸਿੰਘ ਦਾ ਨਜ਼ਦੀਕ ਗੁਰਦੁਆਰਾ ਸਾਹਿਬ ਬਸਤੀ ਬੇਲਾ ਸਿੰਘ ਵਾਲੀ ਕੋਲ ਮੋਟਰਸਾਈਕਲ ਦਾ ਐਕਸੀਡੈਂਟ ਹੋਣ ਕਰਕੇ ਸੜਕ ਦੇ ਨਾਲ ਖੇਤ ਵਿਚ ਡਿੱਗਾ ਪਿਆ ਹੈ।

ਦਲਬੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਨੂੰ ਇਕ ਨਿੱਜੀ ਹਸਪਤਾਲ ਵਿਚ ਲੈ ਕੇ ਗਏ ਤਾਂ ਉਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਦਲਬੀਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਦਾ ਕਿਸੇ ਅਣਪਛਾਤੇ ਵਿਅਕਤੀ ਨੇ ਐਕਸੀਡੈਂਟ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਅਣਪਛਾਤੇ ਵਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News