ਖੰਭੇ ਤੋਂ ਡਿੱਗਣ ਨਾਲ ਵਿਅਕਤੀ ਦੀ ਮੌਤ
Monday, Apr 20, 2026 - 05:27 PM (IST)
ਬਠਿੰਡਾ (ਸੁਖਵਿੰਦਰ) : ਸਥਾਨਕ ਭੁੱਚੋ ਕਲਾ ਵਿਖੇ ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਕਰਨ ਸਮੇਂ ਬਿਜਲੀ ਦੇ ਖੰਭੇ ਤੋਂ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਕ ਵਿਅਕਤੀ ਬਿਜਲੀ ਦੇ ਖੰਭੇ 'ਤੇ ਚੜ੍ਹ ਕੇ ਤਾਰਾਂ ਦੀ ਮੁਰੰਮਤ ਕਰ ਰਿਹਾ ਸੀ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਖੰਭੇ ਤੋਂ ਡਿੱਗ ਪਿਆ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ, ਸੰਦੀਪ ਗਿੱਲ ਅਤੇ ਗੁੱਲੀ ਠਾਕੁਰ ਮੌਕੇ 'ਤੇ ਪਹੁੰਚੇ। ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸਹਾਰਾ ਟੀਮ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ, ਮੁਰਦਾਘਰ ਵਿੱਚ ਪਹੁੰਚਾਇਆ। ਮ੍ਰਿਤਕ ਦੀ ਪਛਾਣ ਸੇਵਕ ਸਿੰਘ 39 ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਭੋਖੜਾ ਵਜੋਂ ਹੋਈ ਹੈ।
