ਫਿਲੌਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਪੁੱਲ ਦੇ ਹੇਠਾਂ ਤੋਂ ਮਿਲੀ ਲਾਸ਼

Monday, Nov 01, 2021 - 05:09 PM (IST)

ਫਿਲੌਰ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ, ਪੁੱਲ ਦੇ ਹੇਠਾਂ ਤੋਂ ਮਿਲੀ ਲਾਸ਼

ਜਲੰਧਰ (ਸੋਨੂੰ)- ਜਲੰਧਰ ਦੇ ਕਸਬਾ ਫਿਲੌਰ ਵਿਖੇ ਮਈਆ ਦਰਬਾਰ ਦੇ ਸਾਹਮਣੇ ਪੁੱਲ ਹੇਠਾਂ ਇਕ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਲੋਕਾਂ ਨੇ ਮੌਕੇ 'ਤੇ ਲਾਸ਼ ਨੂੰ ਵੇਖ ਤੁਰੰਤ ਇਸ ਦੀ ਜਾਣਕਾਰੀ ਥਾਣਾ ਫਿਲੌਰ ਵਿਖੇ ਦੇ ਦਿੱਤੀ ਗਈ। ਮੌਕੇ 'ਤੇ ਆਏ ਏ. ਐੱਸ. ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਮਈਆ ਦਰਬਾਰ ਦੇ ਸਾਹਮਣੇ ਪੁਲ ਹੇਠਾਂ ਇਕ ਨੌਜਵਾਨ ਵਿਅਕਤੀ ਦੀ ਲਾਸ਼ ਪਈ ਹੋਈ ਹੈ।

ਇਹ ਵੀ ਪੜ੍ਹੋ: ਦਸੂਹਾ ਦਾ ਫ਼ੌਜੀ ਨੌਜਵਾਨ ਰਾਜੌਰੀ ਦੇ ਨੌਸ਼ਹਿਰਾ 'ਚ ਸ਼ਹੀਦ, ਇਕ ਮਹੀਨੇ ਬਾਅਦ ਛੁੱਟੀ 'ਤੇ ਆਉਣਾ ਸੀ ਘਰ

PunjabKesari

ਜਦੋਂ ਉਨ੍ਹਾਂ ਨੇ ਆ ਕੇ ਪੁੱਛ ਪੜ੍ਹਤਾਲ ਕੀਤੀ ਤਾਂ ਇਹ ਪਤਾ ਲੱਗਾ ਕਿ ਇਹ ਨੌਜਵਾਨ ਬੀਤੀ ਰਾਤ ਇਥੇ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਨਸ਼ੇ ਦੀ ਜ਼ਿਆਦਾ ਡੋਜ਼ ਲੈਣ ਦੇ ਨਾਲ ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਨੇ ਕਾਫ਼ੀ ਜ਼ਿਆਦਾ ਸ਼ਰਾਬ ਪੀਤੀ ਹੋਈ ਸੀ। ਵਿਅਕਤੀ ਦੀ ਫਿਲਹਾਲ ਪਛਾਣ ਨਹੀਂ ਹੋ ਸਕੀ ਹੈ ਅਤੇ ਇਸ ਨੇ ਵ੍ਹਾਈਟ ਕਮੀਜ਼ ਅਤੇ ਗ੍ਰੇਅ ਕਲਰ ਦੀ ਪੈਂਟ ਪਾਈ ਹੋਈ ਸੀ। ਫਿਲਹਾਲ ਵਿਅਕਤੀ ਦੀ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਭਿਜਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ: ਕੌਂਸਲਰਾਂ ਨੇ CM ਚੰਨੀ ਕੋਲੋਂ ਮੰਗੀ 50 ਹਜ਼ਾਰ ਰੁਪਏ ਮਹੀਨਾ ਤਨਖ਼ਾਹ, ਨਾਲ ਰੱਖੀ ਇਕ ਇਹ ਮੰਗ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News