ਲਾਇਸੈਂਸੀ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਚੱਲੀ ਗੋਲੀ, ਮੌਤ
Saturday, Jan 18, 2020 - 08:36 PM (IST)
ਸਰਦੂਲਗੜ੍ਹ, (ਚੋਪੜਾ)— ਲਾਇਸੈਂਸੀ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਦੀਪਕ ਪੁੱਤਰ ਵਿਜੇ ਕੁਮਾਰ ਵਾਸੀ ਵਾਰਡ ਨੰਬਰ-3 ਦੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਜੋਤੀ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਸਦਾ ਪਤੀ ਆਪਣਾ ਲਾਇਸੈਂਸੀ ਰਿਵਾਲਵਰ ਸਾਫ ਕਰ ਰਿਹਾ ਸੀ ਕਿ ਭੁਲੇਖੇ ਨਾਲ ਰਿਵਾਲਵਰ 'ਚ ਰਹਿ ਗਈ ਗੋਲੀ ਚੱਲਣ ਨਾਲ ਉਸਦੀ ਮੌਤ ਹੋ ਗਈ। ਇਸ ਸਬੰਧੀ ਜਾਂਚ ਅਫਸਰ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।