ਬਰਨਾਲਾ ''ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

Thursday, Mar 31, 2022 - 11:46 AM (IST)

ਬਰਨਾਲਾ ''ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ

ਬਰਨਾਲਾ (ਵਿਵੇਕ ਸਿੰਧਵਾਨੀ, ਧਰਮਪਾਲ) : ਟਰੱਕ ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਦੀ ਘਟਨਾ ਸਥਾਨ 'ਤੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਲ ਕਲਾਂ ਦੇ ਪੁਲਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਕਰਮਗੜ੍ਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਏਕੋਟ ਵੱਲ ਜਾ ਰਿਹਾ ਸੀ। ਰਸਤੇ ਵਿੱਚ ਟਰੱਕ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਬਲਦੇਵ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਜਗਦੇਵ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਕਰਮਗੜ੍ਹ ਦੇ ਬਿਆਨਾਂ 'ਤੇ ਅਣਪਛਾਤੇ ਟਰੱਕ ਡਰਾਈਵਰ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


author

Babita

Content Editor

Related News