ਐਕਟਿਵਾ ਸਕੂਟਰ ਤੇ ਕਾਰ ਦੀ ਟੱਕਰ ਦੌਰਾਨ ਇਕ ਵਿਅਕਤੀ ਦੀ ਮੌਤ

03/31/2022 4:26:05 PM

ਫਿਰੋਜ਼ਪੁਰ (ਆਨੰਦ) : ਥਾਣਾ ਮਮਦੋਟ ਦੇ ਅਧੀਨ ਆਉਂਦੇ ਪਿੰਡ ਪੀਰ ਖਾਂ ਸ਼ੇਖ ਵਿਖੇ ਇਕ ਐਕਟਿਵਾ ਸਕੂਟਰ ਅਤੇ ਕਾਰ ਦੀ ਟੱਕਰ ਦੌਰਾਨ ਐਕਟਿਵਾ ਸਵਾਰ ਦੀ ਮੌਤ ਹੋ ਗਈ। ਇਸ ਸਬੰਧ ਵਿਚ ਥਾਣਾ ਮਮਦੋਟ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕਸ਼ਮੀਰ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਰਾਧਾ ਸਵਾਮੀ ਕਾਲੋਨੀ ਫਾਜ਼ਿਲਕਾ ਨੇ ਦੱਸਿਆ ਕਿ ਉਸ ਦਾ ਪੁੱਤਰ ਬਲਵਿੰਦਰ ਸਿੰਘ (42) ਆਪਣੀ ਪਤਨੀ ਸਰਬਜੀਤ ਕੌਰ ਨਾਲ ਐਕਟਿਵਾ ਸਕੂਟਰ ’ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਮਿਲਣ ਲਈ ਪਿੰਡ ਟਿੱਬੀ ਕਲਾਂ ਥਾਣਾ ਮਮਦੋਟ ਆਏ ਸੀ।

ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਪੀਰ ਖਾਂ ਸ਼ੇਖ ਕੋਲ ਵਾਪਸ ਜਾਂਦੇ ਸਮੇਂ ਕਿਸੇ ਅਣਪਛਾਤੇ ਵ੍ਹੀਕਲ ਨਾਲ ਬਲਵਿੰਦਰ ਸਿੰਘ ਦੀ ਐਕਟਿਵਾ ਦੀ ਟੱਕਰ ਹੋ ਗਈ। ਇਸ ਹਾਦਸੇ ਵਿਚ ਬਲਵਿੰਦਰ ਸਿੰਘ ਦੀ ਮੌਤ ਹੋ ਗਈ ਤੇ ਐਕਟਿਵਾ ਸਕੂਟਰ ਨੁਕਸਾਨਿਆ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵ੍ਹੀਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।


Babita

Content Editor

Related News