ਸਮਰਾਲਾ 'ਚ ਮਰੀ ਗਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ

Monday, Jan 16, 2023 - 11:27 AM (IST)

ਸਮਰਾਲਾ 'ਚ ਮਰੀ ਗਾਂ ਕਾਰਨ ਵਾਪਰਿਆ ਭਿਆਨਕ ਹਾਦਸਾ, ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਦੀ ਮੌਤ

ਲੁਧਿਆਣਾ (ਵਿਪਨ, ਟੱਕਰ) : ਅਵਾਰਾ ਪਸ਼ੂਆਂ ਕਾਰਨ ਹੋ ਰਹੇ ਸੜਕ ਹਾਦਸਿਆਂ 'ਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਇਸੇ ਤਹਿਤ ਬੀਤੀ ਦੇਰ ਸ਼ਾਮ ਸਮਰਾਲਾ ਵਿਖੇ ਚੰਡੀਗੜ੍ਹ-ਲੁਧਿਆਣਾ ਬਾਈਪਾਸ 'ਤੇ ਮਰੀ ਹੋਈ ਅਵਾਰਾ ਗਾਂ ਕਾਰਨ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ ਬੁੱਢੇਆਲ ਸ਼ੂਗਰ ਮਿੱਲ ਦੇ ਚੀਫ਼ ਇੰਜੀਨੀਅਰ ਅਮਿੰਦਰਪਾਲ ਸਿੰਘ ਦਿਲਾਵਰੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅਮਿੰਦਰਪਾਲ ਸਿੰਘ ਆਪਣੇ ਘਰ ਮੋਹਾਲੀ ਤੋਂ ਬੁੱਢੇਵਾਲ ਸ਼ੂਗਰ ਮਿੱਲ 'ਚ ਜਾ ਰਿਹਾ ਸੀ ਰਸਤੇ 'ਚ ਉਸ ਨਾਲ ਇਹ ਭਿਆਨਕ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ : ਕਾਲਾ ਬੱਕਰਾ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ 'ਭਾਰਤ ਜੋੜੋ ਯਾਤਰਾ', ਠੰਡ ਕਾਰਨ ਬਦਲਿਆ ਗਿਆ ਸਮਾਂ

ਮੌਕੇ 'ਤੇ ਮੌਜੂਦ ਰਣਜੀਤ ਕੌਰ ਵਾਸੀ ਸਮਰਾਲਾ ਨੇ ਦੱਸਿਆ ਉਹ ਚੰਡੀਗੜ੍ਹ ਤੋਂ ਸਮਰਾਲਾ ਵਿਖੇ ਆ ਰਹੇ ਸਨ ਤਾਂ ਉਨ੍ਹਾਂ ਦੇਖਿਆ ਕੇ ਮਰੀ ਹੋਈ ਗਾਂ ਦੇ ਨਾਲ ਇੱਕ ਕਾਰ ਟਕਰਾਈ। ਇਸ ਤੋਂ ਬਾਅਦ ਕਾਰ ਨੇ 3-4 ਪਲਟੀਆ ਖਾਧੀਆਂ। ਜਦੋਂ ਉਨ੍ਹਾਂ ਨੇ ਕਾਰ 'ਚ ਦੇਖਿਆ ਤਾਂ ਇੱਕ ਵਿਅਕਤੀ ਕਾਰ 'ਚ ਸੀ, ਜਿਸ ਦੇ ਸਾਹ ਚੱਲਦੇ ਸਨ। ਉਕਤ ਵਿਅਕਤੀ ਨੂੰ ਰਾਹ ਜਾਂਦੇ ਲੋਕਾਂ ਦੀ ਮਦਦ ਨਾਲ ਗੱਡੀ 'ਚੋਂ ਕੱਢਿਆ ਗਿਆ ਅਤੇ ਸਮਰਾਲਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ।

ਇਹ ਵੀ ਪੜ੍ਹੋ : ਮੇਅਰ ਚੋਣ : 6 ਕਾਂਗਰਸੀ ਤੇ ਅਕਾਲੀ ਦਲ ਦਾ ਇਕ ਕੌਂਸਲਰ ਵੋਟ ਪਾਉਣਗੇ ਜਾਂ ਨਹੀਂ, ਅੱਜ ਹੋਵੇਗਾ ਫ਼ੈਸਲਾ

ਸਰਕਾਰੀ ਹਸਪਤਾਲ ਦੀ ਡਾਕਟਰ ਸੰਚਾਰੀ ਸਾਹ ਨੇ ਦੱਸਿਆ ਅਮਿੰਦਰਪਾਲ ਸਿੰਘ ਦੀ ਮੌਤ ਹਸਪਤਾਲ ਲਿਆਉਣ ਤੋਂ ਪਹਿਲਾਂ ਹੀ ਹੋ ਗਈ ਸੀ। ਫਿਲਹਾਲ ਉਸ ਦੀ ਮ੍ਰਿਤਕ ਦੇਹ ਨੂੰ ਮੋਰਚਰੀ 'ਚ ਰੱਖਵਾ ਦਿੱਤਾ ਗਿਆ ਹੈ ਅਤੇ ਪੁਲਸ ਵੱਲੋਂ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦੇ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News